Gurdaspur Accident News : ਗੁਰਦਾਸਪੁਰ ’ਚ ਟਿੱਪਰ ਤੇ ਕਾਰ ਦੀ ਟੱਕਰ ’ਚ ਫ਼ੌਜੀ ਅਫ਼ਸਰ ਦੀ ਮੌਤ     

By : BALJINDERK

Published : Jan 8, 2025, 3:16 pm IST
Updated : Jan 8, 2025, 3:16 pm IST
SHARE ARTICLE
File photo
File photo

Gurdaspur Accident News : ਬਲਵਿੰਦਰ ਸਿੰਘ ਫ਼ੌਜ ’ਚ ਲੈਫਟੀਨੈਂਟ ਕਰਨਲ ਵਜੋਂ ਸ਼੍ਰੀਨਗਰ ’ਚ ਸੀ ਤਾਇਨਾਤ

Gurdaspur Accident News in Punjabi : ਗੁਰਦਾਸਪੁਰ ’ਚ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਕਾਰ 'ਤੇ ਸਵਾਰ ਹੋ ਕੇ ਡਿਊਟੀ ਜਾ ਰਹੇ ਲੈਫ. ਕਰਨਲ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਕਾਹਨੂੰਵਾਨ ਪੁਲਿਸ ਨੇ ਟਿੱਪਰ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਜਤਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬੱਬੇਹਾਲੀ ਨੇ ਕਾਹਨੂੰਵਾਨ ਨੇ ਦੱਸਿਆ ਕਿ ਉਸ ਦਾ ਸਾਲਾ ਗੁਰਮੁੱਖ ਸਿੰਘ ਉਮਰ 45 ਸਾਲ ਪੁੱਤਰ ਲੇਟ. ਬਲਵਿੰਦਰ ਸਿੰਘ ਫ਼ੌਜ ’ਚ ਲੈਫਟੀਨੈਂਟ ਕਰਨਲ ਹੈ ਤੇ ਉਹ ਡਿਊਟੀ 'ਤੇ ਸ਼੍ਰੀਨਗਰ ਤਾਇਨਾਤ ਸੀ। ਇਸ ਵੇਲੇ ਉਹ ਆਪਣੇ ਪਰਿਵਾਰ ਸਮੇਤ ਜਲੰਧਰ ਕੈਂਟ ਵਿਖੇ ਸਰਕਾਰੀ ਕੋਠੀ ਵਿਚ ਰਹਿ ਰਿਹਾ ਸੀ। ਉਹ ਅੱਜ ਆਪਣੀ ਡਿਊਟੀ 'ਤੇ ਜਾਣ ਲਈ ਕਾਰ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦ ਉਹ ਅੱਡਾ ਤੁਗਲਵਾਲ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਟਿੱਪਰ ਤੇਜ਼ ਰਫ਼ਤਾਰ ਨਾਲ ਆਇਆ, ਜਿਸ ਨੂੰ ਨਿਸ਼ਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਜਾਗੋਵਾਲ ਬਾਂਗਰ ਚਲਾ ਰਿਹਾ ਸੀ। ਉਸ ਨੇ ਟਿੱਪਰ ਨੂੰ ਲਾਪਰਵਾਹੀ ਨਾਲ ਚਲਾ ਕੇ ਗੁਰਮੁੱਖ ਸਿੰਘ ਦੀ ਕਾਰ ਵਿਚ ਮਾਰ ਦਿੱਤਾ। ਇਸ ਕਾਰਨ ਗੁਰਮੁੱਖ ਸਿੰਘ ਦੀ ਮੌਤ ਹੋ ਗਈ।

ਇਸ ਮੌਕੇ ਕਾਹਨੂੰਵਾਨ ਪੁਲਿਸ ਨੇ ਦੱਸਿਆ ਕਿ ਜਤਿੰਦਰ ਸਿੰਘ ਦੇ ਬਿਆਨਾਂ ’ਤੇ ਟਿੱਪਰ ਚਾਲਕ ਨਿਸ਼ਾਨ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

(For more news apart from army officer died in collision between tipper and car in Gurdaspur News in Punjabi, stay tuned to Rozana Spokesman)


 


 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement