UT ਸਲਾਹਕਾਰ ਦਾ ਅਹੁਦਾ ਖ਼ਤਮ ਕਰ ਕੇ ਘਿਰੀ ਕੇਂਦਰ ਸਰਕਾਰ, ਜਾਣੋ MP ਮਾਲਵਿੰਦਰ ਕੰਗ ਨੇ ਕੀ ਕਿਹਾ
Published : Jan 8, 2025, 2:42 pm IST
Updated : Jan 8, 2025, 2:42 pm IST
SHARE ARTICLE
Central government surrounded by abolishing the post of UT advisor, know what MP Malvinder Kang said
Central government surrounded by abolishing the post of UT advisor, know what MP Malvinder Kang said

'UT ਸਲਾਹਕਾਰ ਅਹੁਦਾ ਖ਼ਤਮ ਕਰਨ 'ਤੇ ਪੰਜਾਬ ਸਰਕਾਰ ਦੀ ਰਾਇ ਨਹੀਂ ਲਈ'

ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੀਫ਼ ਸੈਕਟਰੀ ਲਗਾਉਣ ਦੇ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਇਤਰਾਜ਼ ਦਰਜ ਕਰਵਾਇਆ ਹੈ। ਕੰਗ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹੱਕਾਂ ਵਿਰੁੱਧ ਇਕ ਹੋਰ ਕਦਮ ਚੁੱਕ ਲਿਆ ਹੈ। ਕੇਂਦਰ ਦੇ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਉਸ ਦੀ ਜਗ੍ਹਾਂ ਚੀਫ਼ ਸੈਕਟਰੀ ਦਾ ਅਹੁਦਾ ਬਣਾ ਦਿੱਤਾ ਹੈ।

ਕੰਗ ਨੇ ਕਿਹਾ ਹੈ ਕਿ ਇਹ ਨੋਟੀਫਿਕੇਸ਼ਨ ਪੰਜਾਬ ਦੇ ਹੱਕਾਂ ਉੱਤੇ ਸਰਾਸਰ ਡਾਕਾ ਹੈ। ਇਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਕੰਗ ਨੇ ਇਹ ਵੀ ਦੱਸਿਆ ਹੈ ਕਿ ਚੰਡੀਗੜ੍ਹ ਉੱਤੇ ਸਭ ਤੋਂ ਪਹਿਲਾ ਹੱਕ ਪੰਜਾਬ ਦਾ ਹੈ ਇਸ ਲਈ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਰੱਦੋਬਦਲ ਕਰਨ ਤੋਂ ਪਹਿਲਾ ਪੰਜਾਬ ਸਰਕਾਰ ਨਾਲ ਸਲਾਹ ਕਰਨੀ ਚਾਹੀਦੀ ਸੀ।


ਉਨ੍ਹਾਂ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਇਸ ਗੈਰ ਲੋਕਤੰਤਰੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਭਵਿੱਖ ਵਿੱਚ ਚੰਡੀਗੜ੍ਹ ਸੰਬੰਧੀ ਕੋਈ ਫੈਸਲਾ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਰਾਇ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement