ਕੈਪਟਨ ਸਰਕਾਰ ਵਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ
Published : Feb 8, 2019, 4:21 pm IST
Updated : Feb 8, 2019, 4:21 pm IST
SHARE ARTICLE
Captain Amarinder Singh
Captain Amarinder Singh

ਪੱਤਰਕਾਰਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੰਨਦੇ ਹੋਏ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ...

ਚੰਡੀਗੜ੍ਹ : ਪੱਤਰਕਾਰਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੰਨਦੇ ਹੋਏ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਅਨੁਭਵੀ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ 12,000 ਰੁਪਏ ਪੈਨਸ਼ਨ ਦੇਣ ਦੀ ਮਨਜ਼ੂਰੀ ਦੇ ਦਿਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇਥੇ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਕੈਪਟਨ ਅਮਰਿੰਦਰ ਨੇ ਜਨਤਾ ਨੂੰ ਸੂਚਨਾ ਦੇ ਪ੍ਰਸਾਰ ਵਿਚ ਮੀਡੀਆ ਕਰਮਚਾਰੀਆਂ ਦੇ ਉੱਤਮ ਯੋਗਦਾਨ ਨੂੰ ਮਾਨਤਾ ਦੇਣ ਲਈ ਪੱਤਰਕਾਰਾਂ ਲਈ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦੇ ਦਿਤੀ ਹੈ।

Cabinet MeetingCabinet Meeting

ਇਸ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਇਸ ਪੈਨਸ਼ਨ ਯੋਜਨਾ ਦੇ ਤਹਿਤ ਪੱਤਰਕਾਰ ਦੀ ਉਮਰ 60 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਹੈ ਤੇ ਸੂਚਨਾ ਅਤੇ ਜਨ ਸੰਪਰਕ ਵਿਭਾਗ, ਪੰਜਾਬ ਦੁਆਰਾ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ, ਜੋ ਕਿ 20 ਸਾਲ ਤੋਂ ਘੱਟ ਨਹੀਂ ਹੋਣਾ ਚਾਹੀਦਾ ਹੈ।

ਪੱਤਰਕਾਰ ਦੇ ਵਿਰੁਧ ਕੋਈ ਵੀ ਅਪਰਾਧਿਕ ਕਾਰਵਾਈ ਪੈਂਡਿੰਗ ਨਹੀਂ ਹੋਣੀ ਚਾਹੀਦੀ ਅਤੇ ਨਾ ਹੀ ਉਸ ਦਾ ਕਿਸੇ ਸਰਕਾਰੀ ਜ਼ਾਇਦਾਦ ਉਤੇ ਗ਼ੈਰਕਾਨੂੰਨੀ ਕਬਜ਼ਾ ਹੋਣਾ ਚਾਹੀਦਾ ਹੈ। ਪੱਤਰਕਾਰ ਨੂੰ ਕੋਈ ਤਨਖ਼ਾਹ ਜਾਂ ਪੈਨਸ਼ਨ ਨਹੀਂ ਮਿਲਣੀ ਹੋਣੀ ਚਾਹੀਦੀ। ਇਸ ਯੋਜਨਾ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement