ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵਿਵਾਦ ਮਾਮਲੇ 'ਚ ਮੈਨੇਜਰ ਸਮੇਤ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ

By : JAGDISH

Published : Feb 8, 2026, 2:40 pm IST
Updated : Feb 8, 2026, 2:40 pm IST
SHARE ARTICLE
Case registered against 7 people including manager in Gurdwara Amb Sahib land dispute case
Case registered against 7 people including manager in Gurdwara Amb Sahib land dispute case

ਮੋਹਾਲੀ ਦੇ ਸੋਹਾਣਾ ਥਾਣੇ 'ਚ ਮਾਮਲਾ ਕੀਤਾ ਗਿਆ ਦਰਜ

ਮੋਹਾਲੀ: ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨਾਲ ਜੁੜਿਆ ਜ਼ਮੀਨੀ ਵਿਵਾਦ ਹੁਣ ਪੁਲਿਸ ਕਾਰਵਾਈ ਤੱਕ ਪਹੁੰਚ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਭੱਖ ਰਹੇ ਇਸ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਇਹ ਮਾਮਲਾ ਮੋਹਾਲੀ ਦੇ ਥਾਣਾ ਸੋਹਾਣਾ ਵਿਖੇ ਦਰਜ ਕੀਤਾ ਗਿਆ ਹੈ। ਐਫ.ਆਈ.ਆਰ. ਵਿੱਚ ਗੁਰਦੁਆਰਾ ਮੈਨੇਜਰ ਅਤੇ 6 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਪੂਰਾ ਮਾਮਲਾ 44 ਮਰਲੇ ਜ਼ਮੀਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਲਜ਼ਾਮ ਲਗਾਏ ਜਾ ਰਹੇ ਸਨ ਕਿ ਬੇਸ਼ਕੀਮਤੀ ਜ਼ਮੀਨ ਦੇ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਅਧਿਕਾਰਤ ਤੌਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਨਾਮਜ਼ਦ ਵਿਅਕਤੀਆਂ ਦੀ ਪੁੱਛਗਿੱਛ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement