ਧਾਰੀਵਾਲ ਕਲੇਰ ਦੀ ਪੰਚਾਇਤ ਨੇ ਪਿੰਡ 'ਚ ਹੀ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਪਾਇਆ ਮਤਾ
Published : Feb 8, 2026, 10:18 am IST
Updated : Feb 8, 2026, 10:18 am IST
SHARE ARTICLE
Dhariwal Kaler Panchayat passes resolution against those getting married in the village itself
Dhariwal Kaler Panchayat passes resolution against those getting married in the village itself

ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੇ ਦਾ ਪਿੰਡ ਵੱਲੋਂ ਕੀਤਾ ਜਾਵੇਗਾ ਬਾਈਕਾਟ

ਅਜਨਾਲਾ : ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਅਜਨਾਲਾ ਦੇ ਇਕ ਪਿੰਡ ਵਿੱਚ ਅੱਜ ਇੱਕ ਅਜਿਹਾ ਮਤਾ ਪਾਸ ਕੀਤਾ ਗਿਆ ਜਿਸ ਬਾਰੇ ਕਿਸੇ ਨੇ ਸੁਣਿਆ ਅਤੇ ਸੋਚਿਆ ਵੀ ਨਹੀਂ ਹੋਵੇਗਾ। ਮਾਮਲਾ ਪਿੰਡ ਧਾਰੀਵਾਲ ਕਲੇਰ ਦਾ ਹੈ, ਜਿੱਥੋਂ ਦੀ ਪੰਚਾਇਤ ਵੱਲੋਂ ਸਰਬ ਸੰਮਤੀ ਦੇ ਨਾਲ ਇਹ ਫੈਸਲਾ ਲਿੱਤਾ ਗਿਆ ਕਿ ਜੇਕਰ ਕੋਈ ਪਿੰਡ ਵਿੱਚ ਹੀ ਪਿੰਡ ਦੀ ਲੜਕੀ ਦੇ ਨਾਲ ਕੋਈ ਲੜਕਾ ਵਿਆਹ ਕਰਵਾਉਂਦਾ ਹੈ ਤਾਂ ਪੂਰਾ ਪਿੰਡ ਉਸ ਦਾ ਸਮਾਜਿਕ ਬਾਈਕਾਟ ਕਰੇਗਾ ਅਤੇ ਉਹਨਾਂ ਨੂੰ ਪਿੰਡ ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਇਹ ਮਤਾ ਸਾਰੇ ਪਿੰਡ ਦੀ ਪੰਚਾਇਤ ਵੱਲੋਂ ਪੜ੍ਹ ਕੇ ਵੀ ਸੁਣਾਇਆ ਗਿਆ।

ਇਸ ਸਬੰਧੀ ਗੱਲਬਾਤ ਕਰਦੇ ਪਿੰਡ ਦੇ ਸਰਪੰਚ ਅਤੇ ਹੋਰਨਾ ਮੋਹਤਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਵੀ ਪਿੰਡ ਵਾਸੀ ਪਿੰਡ ਵਿੱਚ ਹੀ ਵਿਆਹ ਕਰਾਉਂਦਾ ਹੈ ਤਾਂ ਉਸ ਨੂੰ ਪਿੰਡ ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਜਾਵੇਗਾ। 
ਉਹਨਾਂ ਦੱਸਿਆ ਕਿ ਬੀਤੇ ਦਿਨੀ ਪਿੰਡ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲੇ ਹਨ ਜਿਸ ਵਿੱਚ ਪਿੰਡ ਵਿੱਚ ਹੀ ਬੱਚਿਆਂ ਵੱਲੋਂ ਵਿਆਹ ਕਰਵਾਏ ਗਏ ਹਨ। ਜੋ ਕਿ ਸਮਾਜ ਨੂੰ ਗਲਤ ਸੇਧ ਦਿੰਦੇ ਹਨ ਇਸ ਲਈ ਉਹਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੁਝ ਹੋਇਆ ਤਾਂ ਬੱਚਿਆਂ ਨੂੰ ਪਿੰਡ ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਹਨਾਂ ਨਾਲ ਮਿਲਣ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement