ਵਪਾਰ ਸਮਝੌਤੇ 'ਚ ਪੰਜਾਬ ਦੇ ਕਿਸਾਨਾਂ, ਉਦਯੋਗਾਂ ਤੇ ਮਜ਼ਦੂਰਾਂ ਦਾ ਰੱਖਿਆ ਗਿਆ ਹੈ ਖ਼ਿਆਲ : ਸੁਨੀਲ ਜਾਖੜ

By : JAGDISH

Published : Feb 8, 2026, 2:32 pm IST
Updated : Feb 8, 2026, 2:32 pm IST
SHARE ARTICLE
Punjab's farmers, industries and workers have been taken into consideration in the trade agreement: Sunil Jakhar
Punjab's farmers, industries and workers have been taken into consideration in the trade agreement: Sunil Jakhar

ਜਾਖੜ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਿਊਸ਼ ਗੋਇਲ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਵਪਾਰਕ ਸਮਝੌਤੇ 'ਤੇ ਪੂਰਨ ਸੰਤੁਸ਼ਟੀ ਪ੍ਰਗਟਾਈ ਹੈ ਅਤੇ ਉਨ੍ਹਾਂ ਇਸ ਸਮਝੌਤੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਵਧਾਈ ਦਿੱਤੀ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਡੀਲ 'ਚ ਦੇਸ਼ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਇੰਡਸਟਰੀ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਮੈਂ ਪਹਿਲਾਂ ਹਿੰਦੁਸਤਾਨੀ ਹਾਂ, ਫਿਰ ਪੰਜਾਬੀ ਹਾਂ ਅਤੇ ਉਸ ਤੋਂ ਬਾਅਦ ਕਿਸਾਨ ਹਾਂ। ਉਨ੍ਹਾਂ ਕੇਂਦਰ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਇਸ ਦੀ ਤਾਰੀਫ਼ ਕਰਨੀ ਚਾਹੀਦੀ ਸੀ ਕਿਉਂਕਿ ਸਰਕਾਰ ਨੇ ਕਿਸਾਨਾਂ ਦੇ ਡਰ ਅਤੇ ਸਬਸਿਡੀ ਵਰਗੇ ਕਈ ਗੰਭੀਰ ਮੁੱਦਿਆਂ ਨੂੰ ਸਹੀ ਢੰਗ ਨਾਲ ਹੱਲ ਕੀਤਾ ਹੈ। ਮੁੱਖ ਮੰਤਰੀ ਦੇ ਵੀਜ਼ੇ ਅਤੇ 'ਆਪ' 'ਤੇ ਤੰਜ ਕੱਸਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਆਪਣੇ ਵੀਜ਼ੇ ਦੇ ਚੱਕਰ 'ਚ ਰੁੱਝੇ ਹੋਏ ਹਨ ਅਤੇ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਬਾਹਰਲੇ ਲੋਕ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਸਿਰਫ਼ ਇੱਕ ਚਿਹਰਾ ਮਾਤਰ ਹਨ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਵਪਾਰਕ ਸਮਝੌਤੇ 'ਤੇ 'ਆਪ' ਦੀ ਤਰਫ਼ੋਂ ਕੋਈ ਬਿਆਨ ਨਾ ਆਉਣਾ ਹੈਰਾਨੀਜਨਕ ਹੈ।

ਕਾਂਗਰਸ ਪਾਰਟੀ 'ਤੇ ਚੁਟਕੀ ਲੈਂਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਇਸ ਮੁੱਦੇ 'ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਉਹੀ ਨੇਤਾ ਬਿਆਨਬਾਜ਼ੀ ਕਰ ਰਹੇ ਹਨ, ਜੋ ਮੁੱਖ ਮੰਤਰੀ ਦੀ ਕੁਰਸੀ ਦੀ ਦੌੜ 'ਚ ਪੱਛੜ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਸੰਸਦ ਮੈਂਬਰਾਂ 'ਤੇ ਵੀ ਸਵਾਲ ਚੁੱਕੇ ਕਿ ਉਨ੍ਹਾਂ ਨੇ ਸੰਸਦ ਦੇ ਅੰਦਰ ਪੰਜਾਬ ਦਾ ਕੋਈ ਵੀ ਅਹਿਮ ਮੁੱਦਾ ਨਹੀਂ ਚੁੱਕਿਆ।

ਦੋ ਆਈ. ਏ. ਐੱਸ ਅਧਿਕਾਰੀਆਂ ਦੀ ਮੁਅੱਤਲੀ ਦਾ ਮੁੱਦਾ ਚੁੱਕਦਿਆਂ ਜਾਖੜ ਨੇ ਕਿਹਾ ਕਿ ਅਫ਼ਸਰਸ਼ਾਹੀ ਲੋਕਤੰਤਰ ਦਾ 'ਆਇਰਨ ਫਰੇਮ' ਹੁੰਦੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਇਨ੍ਹਾਂ ਅਧਿਕਾਰੀਆਂ ਨੂੰ ਇਸ ਲਈ ਸਸਪੈਂਡ ਕੀਤਾ ਗਿਆ ਕਿਉਂਕਿ ਉਹ ਸਰਕਾਰ ਦੇ ਮਨਮਾਨੇ ਲੈਣ-ਦੇਣ ਨਾਲ ਸਹਿਮਤ ਨਹੀਂ ਸਨ? ਉਨ੍ਹਾਂ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement