ਮਮਤਾ ਬੈਨਰਜੀ ਨੇ ਐਲਪੀਜੀ ਸਿਲੰਡਰਾਂ ਦੀ ਕੀਮਤ ਵਿਚ ਹੋਏ ਵਾਧੇ ਵਿਰੁਧ ਕੀਤਾ ਪੈਦਲ ਮਾਰਚ 
Published : Mar 8, 2021, 12:54 am IST
Updated : Mar 8, 2021, 12:54 am IST
SHARE ARTICLE
image
image

ਮਮਤਾ ਬੈਨਰਜੀ ਨੇ ਐਲਪੀਜੀ ਸਿਲੰਡਰਾਂ ਦੀ ਕੀਮਤ ਵਿਚ ਹੋਏ ਵਾਧੇ ਵਿਰੁਧ ਕੀਤਾ ਪੈਦਲ ਮਾਰਚ 

ਸਿਲੀਗੁੜੀ, 7 ਮਾਰਚ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ  ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਰੋਧ ਵਿਚ ਇਥੇ ਪੈਦਲ ਮਾਰਚ ਕੀਤਾ | ਬੈਨਰਜੀ ਨੇ ਹਜ਼ਾਰਾਂ ਸਮਰਥਕਾਂ ਦੇ ਨਾਲ ਦਾਰਜੀਲਿੰਗ ਮੋੜ ਤੋਂ ਦੁਪਹਿਰ 2 ਵਜੇ ਇਕ ਰੋਸ ਮਾਰਚ ਸ਼ੁਰੂ ਕੀਤਾ | ਬਹੁਤ ਸਾਰੇ ਲੋਕਾਂ ਨੇ ਇਸ ਪੈਦਲ ਮਾਰਚ ਵਿਚ ਐਲਪੀਜੀ ਸਿਲੰਡਰਾਂ ਦੀਆਂ ਲਾਲ ਰੰਗ ਦੀਆਂ ਗੱਤੇ ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ ਦੀ ਅਗਵਾਈ ਟੀਐਮਸੀ ਮੁਖੀ ਮਮਤਾ ਬੈਨਰਜੀ ਨੇ ਕੀਤੀ | ਪੈਦਲ ਮਾਰਚ ਵਿਚ ਮੰਤਰੀ ਚੰਦਰਿਮਾ ਭੱਟਾਚਾਰੀਆ ਅਤੇ ਪਾਰਟੀ ਸੰਸਦ ਮੈਂਬਰ ਮੀਮੀ ਚੱਕਰਵਰਤੀ ਅਤੇ ਨੁਸਰਤ ਜਹਾਂ ਵੀ ਸ਼ਾਮਲ ਸਨ | 

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਐਲ.ਪੀ.ਜੀ ਸਿਲੰਡਰ ਛੇਤੀ ਹੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੇ | ਬੈਨਰਜੀ ਨੇ ਸਨਿਚਰਵਾਰ ਨੂੰ  ਕਿਹਾ ਕਿ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੀ ਆਵਾਜ਼ ਸੁਣੀ ਜਾਵੇ |
ਭੱਟਾਚਾਰੀਆ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਤੋਂ ਪਹਿਲਾਂ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਅਤੇ ਐਤਵਾਰ ਨੂੰ  ਵੱਡੀ ਗਿਣਤੀ ਵਿਚ ਔਰਤਾਂ ਨੇ ਰੈਲੀ ਨੂੰ  ਅਪਣਾ ਸਮਰਥਨ ਦਿਤਾ ਹੈ | (ਪੀਟੀਆਈ)
----

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement