ਕੌਮੀ ਪੱਧਰ 'ਤੇ ਭਾਜਪਾ ਤੇ ਕਾਂਗਰਸ ਦਾ ਵਿਕਲਪ ਬਣੇਗੀ 'ਆਪ' : ਕੁਲਤਾਰ ਸਿੰਘ ਸੰਧਵਾਂ
Published : Mar 8, 2022, 7:02 pm IST
Updated : Mar 8, 2022, 7:02 pm IST
SHARE ARTICLE
Kultar Singh Sandhwa
Kultar Singh Sandhwa

ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਨਕਾਰਿਆ, ਬਦਲਾਅ ਲਈ ਪਾਈਆਂ ਵੋਟਾਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਹੀ ਨਹੀਂ, ਪੂਰੇ ਦੇਸ਼ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਤੋਂ ਚਾਹੁੰਦੇ ਨੇ ਛੁਟਕਾਰਾ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ :
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੋਣ ਸਰਵੇਖਣਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਅਕਾਲੀ ਦਲ ਬਾਦਲ ਦੀ ਗੰਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਜਿਸ ਤਰਾਂ ਦਿੱਲੀ 'ਚ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਹੋ ਗਿਆ, ਉਸੇ ਤਰਾਂ 10 ਮਾਰਚ ਨੂੰ ਪੰਜਾਬ ਵਿੱਚ ਵੀ ਕਾਂਗਰਸ, ਅਕਾਲੀ ਅਤੇ ਭਾਜਪਾ ਦੀ ਸੰਪਰਦਾਇਕ, ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਖ਼ਤਮ ਹੋ ਜਾਵੇਗੀ।

AAP AAP

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਵੋਟ ਪਾਈ ਹੈ ਅਤੇ ਕੰਮ ਦੇ ਆਧਾਰ 'ਤੇ ਵੋਟ ਮੰਗਣ ਵਾਲੀ ਆਮ ਆਦਮੀ ਪਾਰਟੀ ਦੀ ਚੋਣ ਕੀਤੀ ਹੈ। ਉਨਾਂ ਦਾਅਵਾ ਕੀਤਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ।

Kultar Singh SandhwanKultar Singh Sandhwan

ਭਾਜਪਾ, ਕਾਂਗਰਸ ਅਤੇ ਹੋਰ ਰਿਵਾਇਤੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦੀ ਰਾਜਨੀਤੀ ਤੋਂ ਲੋਕ ਤੰਗ ਆ ਚੁਕੇ ਹਨ ਅਤੇ ਇਸ ਤੋਂ ਛੁਟਕਾਰਾ ਚਾਹੁੰਦੇ ਹਨ। ਉਨਾਂ ਕਿਹਾ ਕਿ ਪਹਿਲਾਂ ਦੇਸ਼ ਦੇ ਲੋਕਾਂ ਕੋਲ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕੋਈ ਵਿਕਲਪ ਨਹੀਂ ਸੀ, ਇਸ ਲਈ ਲੋਕ ਕਾਂਗਰਸ ਤੋਂ ਧੋਖ਼ਾ ਖਾ ਕੇ ਭਾਜਪਾ ਨੂੰ ਚੁਣਦੇ ਸਨ ਅਤੇ ਭਾਜਪਾ ਤੋਂ ਧੋਖ਼ਾ ਖਾ ਕੇ ਕਾਂਗਰਸ ਨੂੰ ਵੋਟ ਦਿੰਦੇ ਸਨ। ਹੁਣ ਲੋਕਾਂ ਨੂੰ ਇੱਕ ਇਮਾਨਦਾਰ ਅਤੇ ਕੰਮ ਕਰਨ ਵਾਲੀ 'ਆਪ' ਦੇ ਰੂਪ ਵਿੱਚ ਵਿਕਲਪ ਮਿਲ ਗਿਆ ਹੈ।

Kultar Singh SandhwanKultar Singh Sandhwan

ਕੁਲਾਤਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਕੌਮੀ ਪੱਧਰ 'ਤੇ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕਿਸੇ ਪਾਰਟੀ ਦੀ ਦੋ ਰਾਜਾਂ ਵਿੱਚ ਸਰਕਾਰ ਬਣਨ ਜਾ ਰਹੀ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਕਾਂਗਰਸ ਨੂੰ ਪਿਛਾੜ ਕੇ ਭਾਜਪਾ ਨੂੰ ਪੂਰੀ ਮਜ਼ਬੂਤੀ ਨਾਲ ਚਣੌਤੀ ਦੇਵੇਗੀ, ਕਿਉਂਕਿ ਆਮ ਆਦਮੀ ਪਾਰਟੀ ਹੁਣ ਪੂਰੇ ਦੇਸ਼ ਦੀ ਪਾਰਟੀ ਬਣਨ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement