ਬਿਕਰਮ ਮਜੀਠੀਆ ਨੂੰ 22 ਮਾਰਚ ਤੱਕ ਮੁੜ ਨਿਆਇਕ ਹਿਰਾਸਤ 'ਚ ਭੇਜਿਆ  
Published : Mar 8, 2022, 1:23 pm IST
Updated : Mar 8, 2022, 1:25 pm IST
SHARE ARTICLE
Bikram Majithia
Bikram Majithia

ਸਰਕਾਰਾਂ ਧੱਕਾ ਕਰਦੀਆਂ ਹੁੰਦੀਆਂ ਨੇ, ਮੈਂ ਸੁਪਰੀਮ ਕੋਰਟ ਦੀ ਅਗਵਾਈ 'ਚ ਚੋਣ ਲੜ ਲਈ, ਸਰਕਾਰਾਂ ਆਪਣਾਂ ਕੰਮ ਕਰਨ।

 

ਚੰਡੀਗੜ੍ਹ: ਡਰਗੱਜ਼ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਗਈ ਸੀ ਤੇ ਅੱਜ ਡਰੱਗਜ਼ ਮਾਮਲੇ 'ਚ ਮੋਹਾਲੀ ਦੀ ਅਦਾਲਤ 'ਚ ਸੁਣਵਾਈ ਹੋਈ। ਅਦਾਲਤ ਨੇ ਬਿਕਰਮ ਮਜੀਠੀਆ ਨੂੰ 22 ਮਾਰਚ ਤੱਕ ਮੁੜ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਮਜੀਠੀਆ ਨੇ ਮੀਡੀਆ ਨੂੰ ਕਿਹਾ, "ਕਾਂਗਰਸ ਸ਼ੁਰੂ ਤੋਂ ਚਾਹੁੰਦੀ ਸੀ ਕਿ ਮੈਂ ਚੋਣ ਨਾ ਲੜ੍ਹ ਸਕਾਂ ਪਰ ਮਜੀਠੀਆ ਹਮੇਸ਼ਾ ਚੜ੍ਹਦੀ ਕਲਾ 'ਚ ਹੈ। ਲੋਕਤੰਤਰ ਦਾ ਘਾਣ ਕਰਨ 'ਤੇ ਮਾਨਯੋਗ ਅਦਾਲਤ ਨੇ ਵੀ ਚਿੰਤਾ ਜਤਾਈ ਹੈ।

ਸਰਕਾਰਾਂ ਧੱਕਾ ਕਰਦੀਆਂ ਹੁੰਦੀਆਂ ਨੇ, ਮੈਂ ਸੁਪਰੀਮ ਕੋਰਟ ਦੀ ਅਗਵਾਈ 'ਚ ਚੋਣ ਲੜ ਲਈ, ਸਰਕਾਰਾਂ ਆਪਣਾਂ ਕੰਮ ਕਰਨ। ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਸੱਚਾਈ ਦੀ ਹੋਣੀ ਹੈ, ਮੈਂ ਉਸ ਨੂੰ ਸਮਰਪਿਤ ਹਾਂ। ਇਹ ਮਜੀਠੀਆ ਦਾ ਮਨੋਬਲ ਨਹੀਂ ਤੋੜ ਸਕਦੇ।" ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੋਰਟ ਵਿਚ ਇਕ ਅਰਜ਼ੀ ਦਾਖਲ ਕਰ ਕੇ ਕਿਹਾ ਕਿ ਜੱਜ ਇਸ ਕੇਸ ਦੀ ਜਾਂਚ ਅਪਣੀ ਨਿਗਰਾਨੀ 'ਚ ਕਰਵਾਉਣ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement