ਨਵਜੋਤ ਕੌਰ ਸਿੱਧੂ ਦੀ ਥਾਂ ਕੈਪਟਨ ਦੀ ਧੀ ਜੈ ਇੰਦਰ ਕੌਰ ਬਣੇ ਜਾਟ ਮਹਾਂਸਭਾ ਦੀ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ 
Published : Mar 8, 2022, 4:54 pm IST
Updated : Mar 8, 2022, 4:54 pm IST
SHARE ARTICLE
 Capt Amarinder’s daughter Jai Inder Kaur is new Punjab president of Jat Mahasabha women’s wing
Capt Amarinder’s daughter Jai Inder Kaur is new Punjab president of Jat Mahasabha women’s wing

ਬੱਲੀਏਵਾਲ ਨੇ ਲਿਖਿਆ ਕਿ ''ਨਵਜੋਤ ਸਿੱਧੂ ਦੀ ਪਹਿਲੀ ਵਿਕਟ ਡਿੱਗ ਗਈ ਹੈ, ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ!

 

ਚੰਡੀਗੜ੍ਹ: ਚੋਣ ਨਤੀਜਿਆਂ ਤੋਂ ਪਹਿਲਾਂ ਅੱਜ ਇਕ ਵੱਡਾ ਫੇਰਬਦਲ ਹੋਇਆ ਹੈ। ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅੱਜ ਨਿਯੁਕਤ ਕੀਤਾ ਗਿਆ।

file photo

 

ਜਾਟ ਮਹਾਂਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਨਤਕ ਜੀਵਨ ਵਿਚ ਉਹਨਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ ਉਹਨਾਂ ਨੂੰ ਯਕੀਨ ਹੈ ਕਿ ਜੈ ਇੰਦਰ ਕੌਰ ਸੰਸਥਾ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵੇਗੀ ਅਤੇ ਉਹ ਸਮਾਜ ਦੀ ਹੋਰ ਉੱਨਤੀ ਲਈ ਕੰਮ ਕਰਨਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਜੈ ਇੰਦਰ ਕੌਰ ਦੀ ਨਵੀਂ ਨਿਯੁਕਤੀ ਨੂੰ ਲੈ ਕੇ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਵੀ ਟਵੀਟ ਕੀਤਾ ਹੈ ਤੇ ਪੰਜਾਬ ਕਾਂਗਰਸ 'ਤੇ ਤੰਜ਼ ਕੱਸਿਆ ਹੈ। 

ਬੱਲੀਏਵਾਲ ਨੇ ਲਿਖਿਆ ਕਿ ''ਨਵਜੋਤ ਸਿੱਧੂ ਦੀ ਪਹਿਲੀ ਵਿਕਟ ਡਿੱਗ ਗਈ ਹੈ, ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ! ਨਵਜੋਤ ਕੌਰ ਸਿੱਧੂ ਨੂੰ ਜਾਟ ਮਹਾਂਸਭਾ ਦੀ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਦੇ  ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਅਗਲੇ ਝਟਕੇ ਲਈ ਤਿਆਰ ਰਹੇ!''

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement