ਗੁਰਦਾਸਪੁਰ 'ਚ ਪਾਕਿ ਸਰਹੱਦ 'ਤੇ ਡਰੋਨ ਮੂਵਮੈਂਟ: ਆਵਾਜ਼ ਸੁਣ ਕੇ BSF ਨੇ 19 ਰਾਉਂਡ ਕੀਤੇ ਫਾਇਰ, ਇਲਾਕੇ 'ਚ ਜਵਾਨਾਂ ਦਾ ਸਰਚ ਆਪਰੇਸ਼ਨ ਜਾਰੀ
Published : Mar 8, 2023, 11:53 am IST
Updated : Mar 8, 2023, 11:53 am IST
SHARE ARTICLE
photo
photo

ਬੀਐਸਐਫ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

 

ਦੀਨਾਨਗਰ : ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਵਿੱਚ ਬੀਐਸਐਫ ਦੀ ਚੋਤਰਾ ਚੌਕੀ ਨੇੜੇ ਬੀਤੀ ਰਾਤ ਡਰੋਨ ਦੀ ਹਰਕਤ ਦੇਖੀ ਗਈ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਵੱਲੋਂ ਕਰੀਬ 19 ਰਾਉਂਡ ਫਾਇਰ ਕੀਤੇ ਗਏ। ਬਾਅਦ ਵਿੱਚ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਬੀਐਸਐਫ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀਬਾਰੀ ਦੌਰਾਨ ਡਰੋਨ ਕਰੈਸ਼ ਹੋਇਆ ਜਾਂ ਵਾਪਸ ਪਰਤਿਆ। ਤਲਾਸ਼ੀ ਲੈਣ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆ ਸਕੇਗਾ ਕਿ ਉਹ ਕਿਉਂ ਭੇਜਿਆ ਗਿਆ ਸੀ।

ਦੱਸ ਦਈਏ ਕਿ ਪਾਕਿਸਤਾਨ ਵੱਲੋਂ ਸਰਹੱਦ 'ਤੇ ਆਏ ਦਿਨ ਕੋਈ ਨਾ ਕੋਈ ਗਤੀਵਿਧੀ ਦੇਖਣ ਨੂੰ ਮਿਲ ਰਹੀ ਹੈ। ਡਰੋਨਾਂ ਰਾਹੀਂ ਸਰਹੱਦ ਪਾਰ ਤੋਂ ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਹੋ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement