Punjab News: ਸੀ.ਐਮ ਮਾਨ ਨੇ ਪਤਨੀ ਸਮੇਤ ਸ਼ਿਵ ਮੰਦਰ 'ਚ ਟੇਕਿਆ ਮੱਥਾ 
Published : Mar 8, 2024, 11:16 am IST
Updated : Mar 8, 2024, 3:16 pm IST
SHARE ARTICLE
CM Bhagwant Mann, Dr Gurpreet Kaur
CM Bhagwant Mann, Dr Gurpreet Kaur

ਪਰਿਵਾਰ-ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ

ਚੰਡੀਗੜ੍ਹ -  ਅੱਜ ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਮੁਹਾਲੀ ਦੇ ਫੇਜ਼ 11 ਵਿਚ ਸਥਿਤ ਸ਼ਿਵ ਮੰਦਰ ਵਿਚ ਮੱਥਾ ਟੇਕਣ ਪਹੁੰਚੇ।  ਸੀ.ਐਮ.ਭਗਵੰਤ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਸ਼ਿਵ ਦੇ ਇਸ ਤਿਉਹਾਰ ਦੀਆਂ ਵਧਾਈਆਂ ਵੀ ਦਿੱਤੀਆਂ ਤੇ ਕਿਹਾ ਕਿ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਤੁਹਾਡੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋਣ। ਹਰ ਕੋਈ ਖੁਸ਼ ਅਤੇ ਤੰਦਰੁਸਤ ਹੋਵੇ। ਇਸ ਦੌਰਾਨ ਸੀ.ਐਮ ਮਾਨ ਅਤੇ ਡਾ: ਗੁਰਪ੍ਰੀਤ ਕੌਰ ਨੇ ਜਲ ਵੀ ਚੜਾਇਆ ਤੇ ਕੁਝ ਸਮਾਂ ਉਹ ਮੰਦਰ ਵਿਚ ਸ਼ਿਵਲਿੰਗ ਦੇ ਸਾਹਮਣੇ ਬੈਠ ਕੇ ਪੂਜਾ ਵੀ ਕਰਦੇ ਰਹੇ। 

ਦਰਅਸਲ, ਸੀਐਮ ਭਗਵੰਤ ਮਾਨ ਨੇ ਜੁਲਾਈ 2022 ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਪਿਛਲੇ ਸਾਲ ਦੇ ਅਖੀਰਲੇ ਮਹੀਨਿਆਂ ਵਿੱਚ ਸੀਐਮ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਜਨਤਕ ਪ੍ਰੋਗਰਾਮਾਂ ਵਿੱਚ ਜਾਣਾ ਘੱਟ ਕਰ ਦਿੱਤਾ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਲੁਧਿਆਣਾ 'ਚ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਘਰ ਖੁਸ਼ੀ ਆਉਣ ਦੀ ਗੱਲ ਕਹੀ ਸੀ। ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਪਤਨੀ 7 ਮਹੀਨੇ ਦੀ ਗਰਭਵਤੀ ਹੈ। ਸਪੱਸ਼ਟ ਹੈ ਕਿ ਹੁਣ ਉਨ੍ਹਾਂ ਦੀ ਪਤਨੀ ਦੇ ਗਰਭ ਅਵਸਥਾ 'ਚ ਲਗਭਗ 9 ਮਹੀਨੇ ਪੂਰੇ ਹੋ ਚੁੱਕੇ ਹਨ ਅਤੇ ਇਸ ਮਹੀਨੇ ਕਿਸੇ ਵੀ ਸਮੇਂ ਖੁਸ਼ੀਆਂ ਉਨ੍ਹਾਂ ਦੇ ਘਰ ਆ ਸਕਦੀਆਂ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement