Ludhiana News : ਲੁਧਿਆਣਾ ’ਚ ਵਾਪਰਿਆ ਵੱਡਾ ਹਾਦਸਾ, ਫੋਕਲ ਪੁਆਇੰਟ ਦੇ ਫੇਸ 8 ’ਚ ਬਹੁਮਜ਼ਿੰਲਾ ਇਮਾਰਤ ਅਚਾਨਕ ਡਿੱਗੀ

By : BALJINDERK

Published : Mar 8, 2025, 8:45 pm IST
Updated : Mar 8, 2025, 8:49 pm IST
SHARE ARTICLE
ਲੁਧਿਆਣਾ ’ਚ ਵਾਪਰਿਆ ਵੱਡਾ ਹਾਦਸਾ, ਫੋਕਲ ਪੁਆਇੰਟ ਦੇ ਫੇਸ 8 ’ਚ ਬਹੁਮਜ਼ਿੰਲਾ ਇਮਾਰਤ ਅਚਾਨਕ ਡਿੱਗੀ
ਲੁਧਿਆਣਾ ’ਚ ਵਾਪਰਿਆ ਵੱਡਾ ਹਾਦਸਾ, ਫੋਕਲ ਪੁਆਇੰਟ ਦੇ ਫੇਸ 8 ’ਚ ਬਹੁਮਜ਼ਿੰਲਾ ਇਮਾਰਤ ਅਚਾਨਕ ਡਿੱਗੀ

Ludhiana News : ਕਈ ਲੋਕਾਂ ਦਾ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ, ਬੋਆਇਲਰ ਫਟਣ ਦਾ ਪ੍ਰਗਟਾਇਆ ਜਾ ਰਿਹਾ ਸ਼ੱਕ

Ludhiana News in Punjabi : ਸ਼ਨਿਚਰਵਾਰ ਸ਼ਾਮ ਨੂੰ ਲੁਧਿਆਣਾ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ । ਫੋਕਲ ਪੁਆਇੰਟ ਦੇ ਫੇਸ 8 ਵਿੱਚ ਮਲਟੀਸਟੋਰੀ ਬਿਲਡਿੰਗ ਅਚਾਨਕ ਡਿੱਗ ਪਈ । ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਬਿਲਡਿੰਗ ਦੇ ਹੇਠਾਂ ਅੱਧਾ ਦਰਜਨ ਦੇ ਕਰੀਬ ਵਿਅਕਤੀ ਦੱਬੇ ਹੋਏ ਹਨ । ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ । ਇਸ ਹਾਦਸੇ ਤੋਂ ਬਾਅਦ ਰੈਸਕਿਊ ਜਾਰੀ ਹੈ । ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਹਾਦਸੇ ਵਾਲੀ ਥਾਂ ਤੇ ਜਾਣ ਲਈ ਰਵਾਨਾ ਹੋ ਚੁੱਕੀਆਂ ਹਨ। , ਬੋਆਇਲਰ ਫਟਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। 

‘ਲੁਧਿਆਣਾ ਵਿਖੇ ਇੱਕ ਫੈਕਟਰੀ ਦੀ ਇਮਾਰਤ ਡਿੱਗਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ । ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ  ‘‘ਲੁਧਿਆਣਾ ਵਿਖੇ ਇੱਕ ਫੈਕਟਰੀ ਦੀ ਇਮਾਰਤ ਡਿੱਗਣ ਦੀ ਖ਼ਬਰ ਮਿਲੀ ਹੈ। ਮੈਂ ਪ੍ਰਸਾਸ਼ਨ ਨੂੰ ਤੁਰੰਤ ਹਾਲਾਤ ਦਾ ਜਾਇਜ਼ਾ ਲੈਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਬਚਾਅ ਟੀਮਾਂ ਪਹੁੰਚ ਗਈਆਂ ਹਨ ਅਤੇ ਉਹਨਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮਲ਼ਵੇ ਹੇਠ ਦੱਬੇ ਕਰਮਚਾਰੀਆਂ ਦੇ ਜਲਦ ਸੁਰੱਖਿਅਤ ਬਾਹਰ ਆਉਣ ਅਤੇ ਤੰਦਰੁਸਤ ਹੋਣ ਦੀ ਕਾਮਨਾਂ ਕਰਦਾ ਹਾਂ।’’

(For more news apart from Major accident in Ludhiana, multistory building suddenly collapses in Phase 8 of Focal Point News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement