Amritsar News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ ਨੇ ਅਕਾਲੀ ਦਲ ਪਾਰਟੀ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

By : BALJINDERK

Published : Mar 8, 2025, 6:03 pm IST
Updated : Mar 8, 2025, 6:03 pm IST
SHARE ARTICLE
ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ
ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ

Amritsar News : ਜਥੇਦਾਰਾਂ ਨੂੰ ਫ਼ਾਰਗ ਕਰਨਾਂ ਬਹੁਤ ਨਿੰਦਣਯੋਗ ਹੈ 

Amritsar News in Punjabi :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ ਨੇ ਅਕਾਲੀ ਦਲ ਪਾਰਟੀ ਦੇ ਅਹੁਦਿਆਂ ਤੋਂ  ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦਾ ਦਿਨ ਇਤਿਹਾਸ ਵਿਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ। ਕਿਉਂਕਿ ਕੱਲ੍ਹ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਦੋ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਦੋਨਾਂ ਨੂੰ ਆਪਣਿਆਂ ਅਹੁਦਿਆਂ ਤੋਂ ਫ਼ਾਰਗ ਕਰ ਦਿੱਤਾ ਹੈ ਜੋ ਕਿ ਬਹੁਤ ਨਿੰਦਣਯੋਗ ਹੈ। ਇਸੇ ਤਰ੍ਹਾਂ 26 ਦਿਨ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਇੱਜ਼ਤ ਕਰਕੇ ਇਸੇ ਤਰ੍ਹਾਂ ਉਨ੍ਹਾਂ ਨੂੰ ਵੀ ਨੂੰ ਅਹੁਦੇ ਤੋਂ ਫਾਰਗ ਕੀਤਾ ਸੀ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੈਂ ਘਟਨਾ ਦੀ ਪੁਰਜ਼ੋਰ ਨਿਖੇਧੀ ਕਰਦਾ ਹਾਂ।  

ਅੱਜ ਮੈਂ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ।  ਅਕਾਲੀ ਦਲ ਜੋ ਵੀ ਗ਼ਲਤ ਕੰਮ ਕਰ ਰਿਹਾ ਹੈ ਪ੍ਰਮਾਤਮਾ ਇੰਨਾ ਨੂੰ ਸਮਰਥ ਬਖ਼ਸੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਭਰਤੀ ਸਹੀ ਢੰਗ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 2 ਦਸੰਬਰ ਦਾ ਇਕ ਇਤਿਹਾਸਕ ਫ਼ੈਸਲਾ ਸੀ ਇੰਨਾ ਲੀਡਰਾਂ ਨੇ ਆਪਣੀਆਂ ਗ਼ਲਤੀਆਂ ਵੀ ਮੰਨੀਆਂ ਸੀ। ਗ਼ਲਤੀਆਂ ਦੇ ਮੁਤਾਬਕ ਸਿੰਘ ਸਾਹਿਬਾਨ ਨੇ ਇੰਨਾਂ ਨੂੰ ਸਜ਼ਾ ਵੀ ਲਗਾਈ ਸੀ।   

(For more news apart from Senior Shiromani Akali Dal leader Hari Singh Nabha resigned from Akali Dal party positions News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement