ਸਮੇਂ ਤੋਂ ਪਹਿਲਾਂ ਲਗਾਇਆ ਝੋਨਾ ਖੇਤੀਬਾੜੀ ਵਿਭਾਗ ਨੇ ਵਾਹਿਆ
Published : Jun 9, 2017, 9:09 am IST
Updated : Apr 8, 2018, 5:44 pm IST
SHARE ARTICLE
Paddy
Paddy

ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਹੋ ਰਹੀ ਗਿਰਾਵਟ ਕਾਰਨ ਸਰਕਾਰ ਵਲੋਂ ਪੰਜਾਬ ਪਰਜਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਲਾਗੂ ਕੀਤਾ ਗਿਆ ਹੈ ਜਿਸ ਅਨੁਸਾਰ

ਸੰਗਰੂਰ, 8 ਜੂਨ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ/ਪਿਆਸਾ) : ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਹੋ ਰਹੀ ਗਿਰਾਵਟ ਕਾਰਨ ਸਰਕਾਰ ਵਲੋਂ ਪੰਜਾਬ ਪਰਜਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਲਾਗੂ ਕੀਤਾ ਗਿਆ ਹੈ ਜਿਸ ਅਨੁਸਾਰ 15 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ 'ਤੇ ਪਾਬੰਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਜਗਤਾਰ ਸਿੰਘ ਬਰਾੜ ਨੇ ਦਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਮੇਂ-ਸਮੇਂ ਇਸ ਐਕਟ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦਸਿਆ ਕਿ  ਐਕਟ ਦੀ ਉਲੰਘਣਾ ਕਰਨ ਵਾਲੇ ਪਿੰਡ ਮੋਜੋਵਾਲ ਦੇ ਕਿਸਾਨ ਗੁਰਬਾਜ਼ ਸਿੰਘ ਦਾ 1.5 ਏਕੜ ਅਤੇ ਰਾਮ ਸਿੰਘ ਪਿੰਡ ਜਨਾਲ ਦਾ 1.5 ਏਕੜ 'ਚ ਲਗਾਇਆ ਝੋਨਾ ਉਨ੍ਹਾਂ ਦੇ ਖਰਚੇ 'ਤੇ ਵਹਾ ਦਿਤਾ ਗਿਆ ਹੈ।


ਉਨ੍ਹਾਂ ਦਸਿਆ ਕਿ ਡਾ.ਵਰਿੰਦਰ ਸਿੰਘ ਖੇਤੀਬਾੜੀ ਅਫ਼ਸਰ ਸੁਨਾਮ, ਡਾ.ਦਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਸ੍ਰੀ ਹਰਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਦੀ ਟੀਮ ਦੀ ਮੌਜੂਦਗੀ ਵਿਚ ਝੋਨਾ ਵਹਾ ਦਿੱਤਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 15 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement