ਮਾਨਸਾ 'ਚ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
Published : Apr 8, 2019, 8:26 pm IST
Updated : Apr 8, 2019, 8:26 pm IST
SHARE ARTICLE
Murder Case
Murder Case

ਪੁਲਿਸ ਵਲੋਂ ਪਿੰਡ ਦੇ ਦੋ ਵਿਅਕਤੀਆਂ ਵਿਰੁਧ ਮਾਮਲਾ ਦਰਜ

ਮਾਨਸਾ: ਜ਼ਿਲ੍ਹੇ ਦੇ ਪਿੰਡ ਅਕਲੀਆ ਵਿਚ ਬੀਤੀ ਰਾਤ ਠੇਕੇ ਉਤੇ ਕੰਮ ਕਰਨ ਵਾਲੇ ਕਰਿੰਦੇ ਕਰਮਜੀਤ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਰਮਜੀਤ ਸਿੰਘ ਸ਼ਰਾਬ ਦੇ ਠੇਕੇ ਉਤੇ ਕਰਿੰਦੇ ਦਾ ਕੰਮ ਕਰਦਾ ਸੀ। ਜਦੋਂ ਸਵੇਰੇ ਠੇਕੇ ਉਤੇ ਉਸ ਨੂੰ ਚਾਹ ਦੇਣ ਪੁੱਜੇ ਤਾਂ ਪਤਾ ਚੱਲਿਆ ਕਿ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਨੂੰ ਦਿਤੀ।

Murder Case Murder Case

ਪਰਵਾਰ ਵਾਲਿਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਪਿੰਡ ਦੇ ਦੋ ਵਿਅਕਤੀਆਂ ਉਤੇ ਮਾਮਲਾ ਦਰਜ ਕਰ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫ਼ਿਲਹਾਲ ਪੁਲਿਸ ਨੇ ਅਪਣੀ ਕਾਰਵਾਈ ਆਰੰਭ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement