ਵਿਭਾਗੀ ਤਰੱਕੀਆਂ ਲਈ ਵੀਡੀਉ ਕਾਨਫ਼ਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ
Published : Apr 8, 2020, 4:57 pm IST
Updated : Apr 8, 2020, 4:57 pm IST
SHARE ARTICLE
File Photo
File Photo

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਜਾਰੀ

ਚੰਡੀਗੜ੍ਹ  (ਨੀਲ ਭਲਿੰਦਰ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਹੋਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੀਆਂ ਹਰ ਸਾਲ ਹੋਣ ਵਾਲੀਆਂ ਖੁੱਲੀਆਂ ਬੋਲੀਆਂ ਲਈ ਇਸ ਵਰੇ ਅਜਿਹਾ ਪੜਾਅਵਰ ਪ੍ਰੋਗਰਾਮ ਉਲੀਕਣ ਜਿਸ ਨਾਲ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਹੋ ਸਕੇ।  ਜ਼ਿਕਰਯੋਗ ਹੈ ਕਿ ਪੰਚਾਇਤ ਵਿਭਾਗ ਵਲੋਂ ਹਰ ਸਾਲ 1.40 ਲੱਖ ਏਕੜ ਪੰਚਾਇਤੀ ਜਮੀਨ ਦੀ ਬੋਲੀ ਕਰਵਾਈ ਜਾਂਦੀ ਹੈ।

ਸ. ਬਾਜਵਾ ਨੇ ਪੰਚਾਇਤਾਂ ਵਲੋਂ ਪਿੰਡਾਂ ਨੂੰ ਕਰੋਨਾਂ ਤੋਂ ਬਚਾਉਣ ਲਈ ਪਿੰਡਾਂ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਅਪਣੀ ਜਿੰਮੇਵਾਰੀ ਸਮਝਦੇ ਹੋਏ ਬੇਲੋੜੀ ਆਵਾਜਈ ਨਾ ਹੋਣ ਦੇਣ ਅਤੇ ਲੋਕਾਂ ਨੂੰ ਆਪਸੀ ਸੰਪਰਕ ਤੋਂ ਬਚਿਆ ਜਾਵੇ।  ਪੰਚਾਇਤ ਮੰਤਰੀ ਨੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਮੌਕੇ ਹਰ ਪਿੰਡ ਵਿਚ ਲਾਏ ਗਏ 550 ਬੂਟਿਆਂ ਦੀ ਸੰਭਾਲ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਮਨਰੇਗਾ ਰਾਹੀਂ ਇਨ੍ਹਾਂ ਬੂਟਿਆਂ ਦੀ ਸਾਭ ਸੰਭਾਲ ਕੀਤੀ ਜਾਵੇ ਅਤੇ ਇੱਕ ਵੀ ਬੂਟਾ ਸੰਭਾਲ ਖੁਣੋ ਸੁੱਕਣ ਨਾ ਦਿਤਾ ਜਾਵੇ।

ਇਸ ਮੌਕੇ ਮੰਤਰੀ ਨੇ ਵਿਭਾਗੀ ਤਰੱਕੀਆਂ ਲਈ ਵੀਡੀਉ ਕਾਨਫ਼ਰੰਸਾਂ ਰਾਹੀਂ ਮੀਟਿੰਗਾਂ ਕਰਨ ਲਈ ਪ੍ਰਵਾਨਗੀ ਦਿਤੀ ਅਤੇ ਨਾਲ ਹੀ ਕਿਹਾ ਕਿ ਕਰਫ਼ਿਊ ਵਿਭਾਗੀ ਤਰੱਕੀਆਂ ਲਈ ਅੜਿੱਕਾ ਨਹੀਂ ਬਣਨਾ ਚਾਹੀਦਾ। ਸ. ਤ੍ਰਿਪਤ ਬਾਜਵਾ ਨੇ ਮਨਰੇਗਾ ਕਾਮਿਆਂ ਦੀ ਬਕਾਇਆ ਅਦਾਇਗੀ ਤੁਰਤ ਜਾਰੀ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ, ਜਿਸ ਸਬੰਧੀ ਅਧਿਕਾਰੀਆਂ ਨੇ ਦਸਿਆ ਕਿ ਮਨਰੇਗਾ ਨਾਲ ਸਬੰਧਤ 31 ਮਾਰਚ ਤਕ ਦੀਆਂ ਬਣਦੀਆਂ ਅਦਾਇਗੀਆਂ ਜਲਦ ਕਰ ਦਿੱਤੀਆਂ ਜਾਣਗੀਆਂ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement