ਆਪਣੇ ਵੀ ਹੋਏ ਬੇਗਾਨੇ, ਇੰਸਪੈਕਟਰ ਦੇ ਪਰਿਵਾਰ ਨੇ ਨਹੀਂ ਲਈ ਮ੍ਰਿਤਕ ਦੇਹ, ਮਹਿਕਮੇ ਨੇ ਨਿਭਾਇਆ ਸਾਥ
Published : Apr 8, 2020, 10:01 am IST
Updated : Apr 8, 2020, 10:01 am IST
SHARE ARTICLE
File Photo
File Photo

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕਿਸੇ ਨੇ ਉਸ ਨਾਲ ਸੰਪਰਕ ਨਹੀਂ ਕੀਤਾ।

ਚੰਡੀਗੜ੍ਹ - ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਨੇ ਆਪਣੇ ਵੀ ਬਗਾਨੇ ਕਰ ਦਿੱਤੇ। ਲਗਾਤਾਰ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਵਾਲੇ ਉਨ੍ਹਾਂ ਦੀ ਮ੍ਰਿਤਕ ਦੇਹ ਲੈ ਕੇ ਸਸਕਾਰ ਕਰਨ ਨੂੰ ਨਾ ਕਰ ਰਹੇ ਹਨ। ਹੁਣ ਕੋਰੋਨਾ ਪ੍ਰਭਾਵਿਤ ਨਗਰ ਨਿਗਮ ਦੇ ਸੇਵਾਮੁਕਤ ਅਧਿਕਾਰੀ ਜਸਵਿੰਦਰ ਸਿੰਘ ਦਾ ਅੰਤਿਮ ਸਸਕਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੇਰੇ 9 ਵਜੇ ਦੇ ਕਰੀਬ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

Corona Virus File Photo

ਪ੍ਰਸ਼ਾਸਨ ਨੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ। ਐਸ.ਡੀ.ਐਮ ਨੇ ਪਟਵਾਰੀਆਂ ਦੀ ਦੇਖ ਰੇਖ ਹੇਠ ਰਸਮ ਨਿਭਾਈ। ਪਟਵਾਰੀਆਂ ਅਤੇ ਨਿਗਮ ਕਰਮਚਾਰੀਆਂ ਨੇ ਮ੍ਰਿਤਕ ਦੇਹ ਨੂੰ ਮੋਢਾ ਦੇਣ ਦੀ ਰਸਮ ਸਮੇਤ ਸਾਰੀ ਜ਼ਿੰਮੇਵਾਰੀ ਨਿਭਾਈ। ਜ਼ਿਕਰਯੋਗ ਹੈ ਕਿ ਰਿਟਾਇਰਡ ਕੋਰੋਨਾ ਤੋਂ ਪ੍ਰਭਾਵਿਤ ਅਧਿਕਾਰੀ ਦੀ ਸੋਮਵਾਰ ਤੜਕੇ 3.30 ਵਜੇ ਮੌਤ ਹੋ ਗਈ। ਦੂਜੇ ਪਾਸੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕਿਸੇ ਨੇ ਉਸ ਨਾਲ ਸੰਪਰਕ ਨਹੀਂ ਕੀਤਾ।

Corona Virus File Photo

ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ ਇੱਕ ਔਰਤ ਦਾ ਸਸਕਾਰ ਲੁਧਿਆਣਾ ਵਿਚ ਅਧਿਕਾਰੀਆਂ ਨੇ ਕੀਤਾ ਕਿਉਂਕਿ ਪਰਿਵਾਰ ਨੇ ਵਾਇਰਸ ਦੇ ਸੰਕਰਮਣ ਦੇ ਡਰ ਤੋਂ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇੱਕ ਹੋਰ ਕੇਸ ਵਿਚ, ਸਸਕਾਰ ਮਾਲ ਸਟਾਫ ਵੱਲੋਂ ਕੀਤਾ ਗਿਆ ਸੀ ਕਿਉਂਕਿ ਪੂਰਾ ਪਰਿਵਾਰ ਅਲੱਗ-ਥਲੱਗ ਸੀ। ਪਿਛਲੇ ਹਫ਼ਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਤੀਜੀ ਘਟਨਾ ਵਿਚ, ਲੋਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਕਰਨ ਲਈ ਪਿੰਡ ਵਿਚ ਜਗ੍ਹਾ ਨਹੀਂ ਦਿੱਤੀ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਇਸ ਵਾਇਰਸ ਕਰ ਕੇ ਲੋਕ ਆਪਣਿਆਂ ਨੂੰ ਵੀ ਬੇਗਾਨੇ ਕਰ ਰਹੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement