ਦਿੱਲੀ ਤੇ ਨੇੜਲੇ ਖੇਤਰਾਂ 'ਚ ਫਸੇ ਵਿਦੇਸ਼ੀਆਂ ਨੂੰ ਘਰ ਪਹੁੰਚਾਏਗੀ ਦਿੱਲੀ ਕਮੇਟੀ: ਮਨਜਿੰਦਰ ਸਿਰਸਾ
Published : Apr 8, 2020, 7:08 pm IST
Updated : Apr 8, 2020, 7:13 pm IST
SHARE ARTICLE
File Photo
File Photo

ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਵਿਦੇਸ਼ਾਂ ਤੋਂ ਆਏ ਸੈਲਾਨੀਆਂ ਜਾਂ ਵਿਦੇਸ਼ਾਂ ਵਿਚ ਘੁਮ ਕੇ ਵਾਪਸ ਪਰਤੇ ਸੈਲਾਨੀਆਂ

ਨਵੀਂ ਦਿੱਲੀ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਵਿਦੇਸ਼ਾਂ ਤੋਂ ਆਏ ਸੈਲਾਨੀਆਂ ਜਾਂ ਵਿਦੇਸ਼ਾਂ ਵਿਚ ਘੁਮ ਕੇ ਵਾਪਸ ਪਰਤੇ ਸੈਲਾਨੀਆਂ ਨੂੰ ਇਨ੍ਹਾਂ ਦੇ ਘਰਾਂ ਤਕ ਪਹੁੰਚਾਇਆ ਜਾਵੇਗਾ। ਸ. ਸਿਰਸਾ ਨੇ ਦਸਿਆ ਕਿ ਕੁੱਝ ਲੋਕ ਵਿਦੇਸ਼ਾਂ ਤੋਂ ਇਥੇ ਆਏ ਸਨ ਜਦਕਿ  ਕੁੱਝ ਲੋਕ ਵਿਦੇਸ਼ਾਂ ਵਿਚ ਘੁਮ ਕੇ ਵਾਪਸ ਪਰਤੇ ਸਨ। ਅਜਿਹੇ ਲੋਕਾਂ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਹੀ ਰੋਕ ਲਿਆ ਗਿਆ ਸੀ ਤੇ 14 ਦਿਨ ਲਈ ਇਕਾਂਤਵਾਸ ਵਿਚ ਰੱਖਿਆ ਗਿਆ ਸੀ। 

ਉਨ੍ਹਾਂ ਦਸਿਆ ਕਿ ਹੁਣ ਇਕਾਂਤਵਾਸ ਦਾ ਸਮਾਂ ਪੂਰਾ ਹੋਣ 'ਤੇ ਇਹ ਲੋਕ ਦਿੱਲੀ ਗੁਰਦਵਾਰਾ ਕਮੇਟੀ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਦੁਆਰਕਾ ਪੁਰੀ, ਨੋਇਡਾ ਤੇ ਸੋਨੀਪਤ ਸਮੇਤ ਵੱਖ-ਵੱਖ ਸੈਂਟਰਾਂ ਵਿਚ ਇਕਾਂਤਵਾਸ ਵਿਚ ਰੱਖੇ ਸੈਲਾਨੀਆਂ ਨੇ ਸਾਡੇ ਨਾਲ ਸੰਪਰਕ ਬਣਾਇਆ ਹੈ। ਉਨ੍ਹਾਂ ਦਸਿਆ ਕਿ ਸਰਕਾਰ ਵਲੋਂ ਤੈਅ ਨਿਯਮਾਂ ਤਹਿਤ ਪ੍ਰਵਾਨਗੀਆਂ ਹਾਸਲ ਕਰ ਕੇ ਅਸੀਂ ਇਨ੍ਹਾਂ ਲੋਕਾਂ ਨੂੰ ਇਨਹਾਂ ਦੇ ਘਰਾਂ ਤਕ ਭੇਜਣ ਦਾ ਇੰਤਜ਼ਾਮ ਕੀਤਾ ਹੈ ਤੇ ਇਸ ਕੰਮ ਵਾਸਤੇ ਬਸਾਂ ਦੇਣ ਦਾ ਵਿਸ਼ੇਸ਼ ਸਹਿਯੋਗ ਬਿੰਦਾ ਟਰੈਵਲ ਲਾਈਨਜ਼ ਵਲੋਂ ਪ੍ਰਦਾਨ ਕੀਤਾ ਗਿਆ ਹੈ ਜਿਨ੍ਹਾਂ ਨੇ ਬਸਾਂ ਦੇ ਨਾਲ-ਨਾਲ ਟੈਂਪੂ ਟਰੈਵਲ ਵੀ ਪ੍ਰਦਾਨ ਕੀਤੇ ਹਨ।

ਸ. ਸਿਰਸਾ ਨੇ ਕਿਹਾ ਕਿ ਅਸੀਂ ਅਜਿਹੇ ਫਸੇ ਸੈਲਾਨੀਆਂ ਤੇ ਸਥਾਨਕ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜੋ ਵਿਸ਼ਵਾਸ ਉਨ੍ਹਾਂ ਨੇ ਦਿੱਲੀ ਗੁਰਦਵਾਰਾ ਕਮੇਟੀ 'ਤੇ ਕੀਤਾ ਹੈ, ਉਸ 'ਤੇ ਪੂਰਾ ਉਤਰਨ ਵਾਸਤੇ ਦਿੱਲੀ ਕਮੇਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ। ਦੱਸਣਯੋਗ ਹੈ ਕਿ ਦਿੱਲੀ ਕਮੇਟੀ ਨੇ ਪਹਿਲਾਂ ਵੀ ਦੋ ਬਸਾਂ ਗੁਰਦਵਾਰਾ ਮਜਨੂੰ ਕਾ ਟਿੱਲਾ ਤੋਂ ਪੰਜਾਬ ਲਈ ਰਵਾਨਾ ਕੀਤੀਆਂ ਸਨ, ਜਿਸ ਵਿਚ ਦਿੱਲੀ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਵਿਚ ਭੇਜਿਆ ਗਿਆ ਸੀ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement