ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਉਜੜੀਆ ਖੁਸ਼ੀਆਂ, ਮਾਂ ਤੋਂ ਬਾਅਦ ਨਵਜੰਮੇ ਬੱਚੇ ਦੀ ਵੀ ਹੋਈ ਮੌਤ
Published : Apr 8, 2022, 1:30 pm IST
Updated : Apr 8, 2022, 1:30 pm IST
SHARE ARTICLE
Death
Death

ਪਰਿਵਾਰ ਦਾ ਰੋ-ਰੋ ਬੁਰਾ ਹਾਲ

 

 ਬਲਾਚੌਰ: ਪਿੰਡ ਸੁੱਧਾ ਮਾਜਰਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਗਰਭਪਤੀ ਔਰਤ ਦੀ ਜਣੇਪੇ ਤੋਂ ਬਾਅਦ ਮੌਤ ਹੋ ਗਈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਇਥੇ ਨਹੀਂ ਰੁਕਦਾ। ਮਾਂ ਤੋਂ ਬਾਅਦ ਨਵਜੰਮ ਬੱਚੇ ਨੇ ਵੀ ਦਮ ਤੋੜ ਦਿੱਤਾ ਹੈ।

DeathDeath

ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਮਹਿਲਾ ਲਖਵਿੰਦਰ ਕੌਰ ਨੇ  ਲੜਕੇ ਨੂੰ ਜਨਮ ਦਿੱਤਾ, ਉਸ ਦੀ ਸਿਹਤ ਨੂੰ ਸਹੀ ਨਾ ਦੱਸਦੇ ਹੋਏ ਹਸਪਤਾਲ ਸਟਾਫ਼ ਨੇ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਸੀ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਸਮਝਦੇ ਹੋਏ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ ।

DeathDeath

ਲਖਵਿੰਦਰ ਕੌਰ ਦੀ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ ਅਤੇ 6 ਅਪ੍ਰੈਲ ਨੂੰ ਉਸ ਦਾ ਸਸਕਾਰ ਕਰਨ ਤੋਂ ਬਾਅਦ ਰਾਤ ਸਮੇਂ ਉਸ ਦੇ ਨਵਜੰਮੇ ਬੱਚੇ ਨੇ ਵੀ ਦਮ ਤੋੜ ਦਿੱਤਾ। ਜੱਚਾ ਅਤੇ ਬੱਚਾ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਲਾਕੇ ਵਿਚ ਵੀ ਸੋਗ ਦੀ ਲਹੁਰ ਫੈਲ ਗਈ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement