Abohar Road Accident : ਅਬੋਹਰ 'ਚ ਮਰਗ 'ਤੇ ਜਾ ਰਹੇ ਦਿਓਰ ਭਰਜਾਈ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Apr 8, 2024, 7:37 pm IST
Updated : Apr 8, 2024, 7:37 pm IST
SHARE ARTICLE
 Abohar road accident News in punjabi
Abohar road accident News in punjabi

Abohar Road Accident : ਸੜਕ 'ਤੇ ਅਚਾਨਕ ਆਵਾਰਾ ਪਸ਼ੂ ਆਉਣ ਕਾਰਨ ਵਾਪਰਿਆ ਹਾਦਸਾ

 Abohar road accident News in punjabi: ਅਬੋਹਰ ਦੇ ਬੱਲੂਆਣਾ ਤੋਂ ਏਲਨਾਬਾਦ ਮਰਗ 'ਤੇ ਜਾ ਰਹੇ ਦਿਓਰ ਅਤੇ ਭਰਜਾਈ ਦੀ ਅੱਜ ਦੁਪਹਿਰ ਪਿੰਡ ਸੀਤੋ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਉਨ੍ਹਾਂ ਨਾਲ ਮੌਜੂਦ 3 ਸਾਲਾ ਬੱਚਾ ਵਾਲ-ਵਾਲ ਬਚ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ। ਇਹ ਹਾਦਸਾ ਬਾਈਕ ਦੇ ਅੱਗੇ ਆਵਾਰਾ ਪਸ਼ੂ ਦੇ ਅਚਾਨਕ ਆ ਜਾਣ ਕਾਰਨ ਵਾਪਰਿਆ।

ਇਹ ਵੀ ਪੜ੍ਹੋ: Derabassi Chemical Factory Fire News: ਡੇਰਾਬੱਸੀ ਦੀ ਕੈਮੀਕਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਮਿੰਟਾਂ ਵਿਚ ਧਾਰਿਆ ਖਤਰਨਾਕ ਰੂਪ

ਪ੍ਰਾਪਤ ਜਾਣਕਾਰੀ ਅਨੁਸਾਰ ਬੱਲੂਆਣਾ ਅਧੀਨ ਪੈਂਦੇ ਢਾਣੀ ਦੇਸਰਾਜ ਵਾਸੀ ਭੋਲਾ, ਉਸ ਦੀ ਭਰਜਾਈ ਰਾਜ ਕੌਰ, ਪਤਨੀ ਫੁਲਾਰਾਮ ਅਤੇ ਉਨ੍ਹਾਂ ਦਾ ਤਿੰਨ ਸਾਲਾ ਪੋਤਾ ਅਮਨਜੋਤ ਆਪਣੇ ਮੋਟਰਸਾਈਕਲ ’ਤੇ ਏਲਨਾਬਾਦ ’ਚ ਸ਼ੌਕ ਸਮਾਚਾਰ ’ਤੇ ਜਾ ਰਹੇ ਸਨ ਜਦੋਂ 5 ਵਜੇ ਦੇ ਕਰੀਬ  ਉਹ ਸੀਤੋ ਨੇੜੇ ਸਰਦਾਰਪੁਰਾ ਪਹੁੰਚੇ।

ਇਹ ਵੀ ਪੜ੍ਹੋ: Uttarakhand News: ਰਾਮਨਗਰ ਦੇ ਗਿਰਿਜਾ ਮਾਤਾ ਮੰਦਰ ਕੰਪਲੈਕਸ 'ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ  

ਸੜਕ 'ਤੇ ਅਚਾਨਕ ਪਸ਼ੂ ਆ ਗਿਆ ਤਾਂ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ 'ਤੇ ਡਿੱਗ ਪਏ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਦਕਿ ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ। ਆਸ-ਪਾਸ ਦੇ ਲੋਕਾਂ ਨੇ ਇਸ ਸਬੰਧੀ ਐਸਐਸਐਫ ਟੀਮ ਨੂੰ ਸੂਚਿਤ ਕੀਤਾ, ਜਿਸ ’ਤੇ ਐਸਐਸਐਫ ਟੀਮ ਦੇ ਇੰਚਾਰਜ ਏਐਸਆਈ ਕਾਂਸ਼ੀਰਾਮ ਤੁਰੰਤ ਗੱਡੀ ਲੈ ਕੇ ਪੁੱਜੇ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦਿਓਰ ਅਤੇ ਭਰਜਾਈ ਨੂੰ ਮ੍ਰਿਤਕ ਐਲਾਨ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more Punjabi news apart from Abohar road accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement