Kapurthala News : ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੀ ਮੌਤ ,25 ਦੇ ਕਰੀਬ ਜ਼ਖ਼ਮੀ
Published : Apr 8, 2024, 10:35 am IST
Updated : Apr 8, 2024, 10:37 am IST
SHARE ARTICLE
  Accident
Accident

Kapurthala News: ਕਾਰ ਅਤੇ ਸੰਗਤ ਨਾਲ ਭਰੀ ਬੋਲੈਰੋ ਪਿੱਕਅੱਪ ਵਿਚਾਲੇ ਜ਼ਬਰਦਸਤ ਟੱਕਰ

Kapurthala News: ਕਪੂਰਥਲਾ ਦੇ ਕਸਬਾ ਫੱਤੂਢੀਂਗਾ ਨੇੜੇ ਐਤਵਾਰ ਦੇਰ ਸ਼ਾਮ ਇੱਕ ਕਾਰ ਅਤੇ ਸੰਗਤ ਨਾਲ ਭਰੀ ਬੋਲੈਰੋ ਪਿੱਕਅੱਪ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ 'ਚ 2 ਔਰਤਾਂ ਸਣੇ 4 ਲੋਕਾਂ ਦੀ ਮੌਤ ਹੋ ਗਈ ਹੈ,ਜਦਕਿ ਬੱਚਿਆਂ ਸਣੇ 25 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।   


ਜਾਣਕਾਰੀ ਅਨੁਸਾਰ ਇਹ ਹਾਦਸਾ ਫੱਤੂਢੀਂਗਾ ਨੇੜੇ ਵਾਪਰਿਆ ਹੈ। ਤਰਨਤਾਰਨ ਜ਼ਿਲ੍ਹੇ ਦੇ ਨਾਰਲੀ ਪਿੰਡ ਦੇ ਕੁਝ ਸ਼ਰਧਾਲੂ ਬੋਲੈਰੋ ਪਿਕਅੱਪ 'ਚ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਜਦੋਂ ਉਹ ਵਾਪਸ ਆ ਰਹੇ ਸਨ ਤਾਂ ਰਸਤੇ 'ਚ ਉਨ੍ਹਾਂ ਦੀ ਬੋਲੈਰੋ ਦੀ ਟੱਕਰ ਇਕ ਕਾਰ ਨਾਲ ਹੋ ਗਈ। ਇਸ ਟੱਕਰ 'ਚ ਕਾਰ ਸਵਾਰ ਵਿਅਕਤੀ ਸਣੇ 4 ਲੋਕਾਂ ਦੀ ਮੌਤ ਹੋ ਗਈ।

ਇਸ ਹਾਦਸੇ 'ਚ 2 ਔਰਤਾਂ ਸਣੇ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਛੋਟੇ ਬੱਚਿਆਂ ਸਣੇ 25 ਲੋਕਾਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਜਿੱਥੇ ਕੁਝ ਲੋਕਾਂ ਦੇ ਗੰਭੀਰ ਸੱਟਾਂ ਲੱਗਣ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ। ਇਨ੍ਹਾਂ 'ਚੋਂ 4 ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement