ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੇ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਹੁਕਮ
Published : Apr 8, 2026, 12:58 pm IST
Updated : Apr 8, 2026, 12:58 pm IST
SHARE ARTICLE
Chief Minister Bhagwant Mann orders special Girdawari of crops damaged due to unseasonal rains
Chief Minister Bhagwant Mann orders special Girdawari of crops damaged due to unseasonal rains

ਕਿਹਾ, ‘ਕੁਦਰਤੀ ਮਾਰ ਹੇਠ ਆਏ ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਕਰੇਗੀ ਪੰਜਾਬ ਸਰਕਾਰ’

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਪੱਕੀ ਫ਼ਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਹੇਠ ਆਏ ਕਿਸਾਨਾਂ ਦੇ ਹਰ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ । ਸਰਕਾਰ ਦੇ ਕਿਸਾਨਾਂ ਨਾਲ ਡਟ ਕੇ ਖੜ੍ਹੇ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਜਲਦੀ ਤੋਂ ਜਲਦੀ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਲੈਂਡ ਮੈਨੂਅਲ ਰਿਕਾਰਡ ਦੇ ਆਧਾਰ ’ਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਤਿਆਰ ਕਰਨ ਲਈ ਕਿਹਾ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਸੱਤ ਜ਼ਿਲ੍ਹਿਆਂ ’ਚ ਫ਼ਸਲੀ ਨੁਕਸਾਨ ਸਾਹਮਣੇ ਆਇਆ ਹੈ। ਤੇਜ਼ ਹਵਾਵਾਂ ਨੇ ਕਣਕ ਦੀ ਫ਼ਸਲ ਵਿਛਾ ਦਿੱਤੀ ਹੈ ਜਿਸ ਨਾਲ ਕਿਸਾਨਾਂ ਦੇ ਲਾਗਤ ਖ਼ਰਚੇ ਵੀ ਵਧਣਗੇ । ਮੰਡੀਆਂ ’ਚ ਬੇਸ਼ੱਕ ਫ਼ਸਲ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਬਦਲੇ ਹੋਏ ਮੌਸਮ ਕਾਰਨ ਕਣਕ ਦੀ ਕਟਾਈ ’ਚ ਤੇਜੀ ਨਹੀਂ ਆ ਸਕੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਮਗਰੋਂ ਡਿਪਟੀ ਕਮਿਸ਼ਨਰਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ’ਚ ਵਿਸ਼ੇਸ਼ ਗਿਰਦਾਵਰੀ ਦੀ ਤਿਆਰੀ ਵਿੱਢ ਦਿੱਤੀ ਹੈ। ਸੂਬੇ ’ਚ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਦੇ ਮੱਦੇਨਜ਼ਰ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਵੀ ਸਰਗਰਮ ਹਨ ਅਤੇ ਉਹ ਖੇਤਾਂ ਦੇ ਗੇੜੇ ’ਤੇ ਗੇੜਾ ਮਾਰ ਰਹੇ ਹਨ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਪਿਛਲੇ ਦਿਨੀਂ ਹਲਕਾ ਲੰਬੀ ਦੇ ਪ੍ਰਭਾਵਿਤ ਪਿੰਡਾਂ ਅਤੇ ਖੇਤਾਂ ਦਾ ਦੌਰਾ ਕੀਤਾ ਸੀ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਰੈਲੀਆਂ ਦੀ ਥਾਂ ਫ਼ਸਲੀ ਨੁਕਸਾਨ ਵੱਲ ਧਿਆਨ ਦੇਵੇ। ਖੇਤੀ ਮਹਿਕਮੇ ਵੱਲੋਂ ਜੋ ਮੁਢਲੀ ਰਿਪੋਰਟ ਤਿਆਰ ਕੀਤੀ ਗਈ ਹੈ, ਉਸ ਅਨੁਸਾਰ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਹੁਣ ਤੱਕ 1.25 ਲੱਖ ਏਕੜ ਫ਼ਸਲ ਨੁਕਸਾਨੀ ਗਈ ਹੈ। ਫ਼ਾਜ਼ਿਲਕਾ ’ਚ 43,978,  ਸ੍ਰੀ ਮੁਕਤਸਰ ਸਾਹਿਬ ’ਚ 42,720, ਬਠਿੰਡਾ ’ਚ 20,430, ਮੋਗਾ ’ਚ 11,520, ਮਾਨਸਾ ’ਚ 3650, ਅੰਮ੍ਰਿਤਸਰ ’ਚ 2300, ਫ਼ਿਰੋਜਪੁਰ  ’ਚ 715 ਏਕੜ ਫਸਲ ਖ਼ਰਾਬ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 

ਰਿਪੋਰਟ ਅਨੁਸਾਰ 31 ਮਾਰਚ ਅਤੇ ਪਹਿਲੀ ਅਪਰੈਲ ਨੂੰ ਸਭ ਤੋਂ ਵੱਧ 81,112 ਏਕੜ ਫ਼ਸਲ ਨੁਕਸਾਨੀ ਗਈ ਹੈ। ਬੀਤੇ ਦਿਨੀਂ ਪਏ ਮੀਂਹ ਕਾਰਨ ਪੰਜਾਬ ’ਚ 41,951 ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ। ਅੰਮ੍ਰਿਤਸਰ ਜ਼ਿਲ੍ਹੇ ’ਚ 2300 ਏਕੜ ਰਕਬਾ ਪ੍ਰਭਾਵਿਤ ਹੋਇਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM

'ਪੰਜਾਬ ਦੀਆਂ ਜੇਲ੍ਹਾਂ 'ਚ ਰਚੀ ਸਾਜ਼ਿਸ਼,AGTF ਨੂੰ ਹਮਲੇ ਬਾਰੇ ਸੀ ਜਾਣਕਾਰੀ', ਚੰਡੀਗੜ੍ਹ ਮੇਅਰ ਸੌਰਭ ਜੋਸ਼ੀ ਦਾ ਵੱਡਾ ਬਿਆਨ

08 Apr 2026 1:58 PM
Advertisement