ਖ਼ਬਰਾਂ |

ਤਾਜ਼ਾ |

ਭਾਰਤੀ ਰਾਸ਼ਟਰਵਾਦੀ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਲੜੇਗੀ ਚੋਣ : ਡਾ. ਨਵਜੋਤ ਕੌਰ ਸਿੱਧੂ
Published : Apr 8, 2026, 4:40 pm IST
Updated : Apr 8, 2026, 4:40 pm IST
SHARE ARTICLE
Indian Nationalist Party will contest elections on 117 assembly seats in Punjab: Dr. Navjot Kaur Sidhu
Indian Nationalist Party will contest elections on 117 assembly seats in Punjab: Dr. Navjot Kaur Sidhu

ਸਾਡੀ ਪਾਰਟੀ ਦਾ ਮੁੱਖ ਮੁੱਦਾ ਕਿਸਾਨੀ ਹੋਵੇਗਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੇ ਦਿਨੀਂ 'ਭਾਰਤੀ ਰਾਸ਼ਟਰਵਾਦੀ ਪਾਰਟੀ' ਦਾ ਗਠਨ ਕੀਤਾ ਗਿਆ। ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡਾ. ਨਵਜੋਤ ਕੌਰ ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਭਾਰਤੀ ਰਾਸ਼ਟਰਵਾਦੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਮੁੱਦਾਕਿਸਾਨੀ 'ਤੇ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਵੀ ਕਰਨ ਦਿੱਤੀ ਜਾਣੀ ਚਾਹੀਦੀ ਅਤੇ ਸਰਕਾਰੀ ਦੇਖ-ਰੇਖ ਵਿਚ ਅਫ਼ੀਮ ਦੀ ਖੇਤੀ ਹੋਣੀ ਚਾਹੀਦੀ ਹੈ। 

ਡਾ. ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਉਸ ਦੀ ਗੁਆਚੀ ਸ਼ਾਨ, ਸੋਨੇ ਦੀ ਚਿੜੀ ਹੋਣ ਦਾ ਮਾਣ ਵਾਪਸ ਦਿਵਾਉਣ ਲਈ ਕੰਮ ਕਰਾਂਗੇ । ਇਹ ਇਕ ਅਜਿਹਾ ਸੂਬਾ ਹੋਵੇਗਾ, ਜਿੱਥੇ ਲੋਕ ਪਿਆਰ ਨਾਲ ਅਤੇ ਰਲ ਮਿਲ ਕੇ ਰਹਿਣ । ਨਿਆਂ ਸੁਤੰਤਰਤਾ ਦੇ ਅਧਿਕਾਰ ਅਤੇ ਆਜ਼ਾਦੀ ਦੀ ਸ਼ਕਤੀ ਨੂੰ ਪਛਾਣਾਂਗੇ। ਜਿੱਥੇ ਲੋਕ ਬਿਨਾਂ ਕਿਸੇ ਬਾਹਰੀ ਦਖ਼ਲ ਦੇ, ਨਿਸ਼ਕਾਮ ਸੇਵਾ ਅਤੇ ਅਧਿਆਤਮਕ ਵਿਕਾਸ ਦੇ ਉਦੇਸ਼ ਨਾਲ ਕੰਮ ਕਰਦੇ ਹੋਏ ਆਪਣੇ ਉਦੇਸ਼ ਨੂੰ ਦ੍ਰਿਸ਼ਟੀਕੋਣ ਦੇਣਗੇ, ਇਹ ਪੰਜਾਬ ਦੇ ਲੋਕਾਂ ਦੀ ਲੋਕਾਂ ਲਈ ਅਤੇ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਸਰਕਾਰ ਹੋਵੇਗੀ।  ਡਾ.ਸਿੱਧੂ ਨੇ ਕਿਹਾ ਕਿ ਅਸੀਂ ਇਕ ਨਵਾਂ ਬਦਲ ਤਿਆਰ ਕਰਨ 'ਤੇ ਕੰਮ ਕਰ ਰਹੇ ਹਾਂ। ਅਸੀਂ ਆਪਣਾ ਜੀਵਨ ਆਪਣੇ ਦੇਸ਼ ਨੂੰ ਸਮਰਪਿਤ ਕਰਨਾ ਚਾਹੁੰਦੇ ਹਾਂ। ਲੋਕਾਂ ਨੂੰ ਉਹ ਸਭ ਦੇਣਾ ਚਾਹੁੰਦੇ ਹਾਂ, ਜਿਸ ਦੇ ਉਹ ਸੱਚਮੁੱਚ ਹੱਕਦਾਰ ਹਨ। 

ਇਸ ਮੌਕੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਵਿਰੋਧੀਆਂ ’ਤੇ ਵੀ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸੀਟਾਂ ਤੋਂ ਟਿਕਟ ਵਿਕ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਈ ਕਾਂਗਰਸੀ ਆਗੂਆਂ ਦੀ ਫਾਈਲਾਂ ਮੇਰੇ ਹਨ ਜਿਨ੍ਹਾਂ ਦਾ ਖੁਲਾਸਾ ਮੈਂ ਸਮਾਂ ਆਉਣ ’ਤੇ ਕਰਾਂਗੀ। ਰਾਜਾ ਵੜਿੰਗ ਸਬੰਧੀ ਬੋਲਦੇ ਹੋਏ ਕਿਹਾ ਕਿ ਉਸ ਦੀ ਵੀ ਫਾਈਲ ਮੇਰੇ ਕੋਲ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM

ਕੇਂਦਰੀ ਖ਼ੁਰਾਕ ਮੰਤਰੀ ਨਾਲ਼ CM Mann ਦੀ ਬੈਠਕ ਹੋਈ ਖ਼ਤਮ, ਕਣਕ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਕੀਤੀ ਬੈਠਕ

10 Apr 2026 2:51 PM

Donald Trump ਦੀ Iran ਨੂੰ ਮੁੜ ਧਮਕੀ 'ਹੋਰਮੁਜ਼ ਸਟ੍ਰੇਟ ਨਾ ਖੋਲ੍ਹਿਆ ਤਾਂ ਕਰਾਂਗੇ ਹਮਲਾ...' Iran VS Israel War

09 Apr 2026 3:21 PM

'ਪੰਜਾਬ ਦੀਆਂ ਜੇਲ੍ਹਾਂ 'ਚ ਰਚੀ ਸਾਜ਼ਿਸ਼,AGTF ਨੂੰ ਹਮਲੇ ਬਾਰੇ ਸੀ ਜਾਣਕਾਰੀ', ਚੰਡੀਗੜ੍ਹ ਮੇਅਰ ਸੌਰਭ ਜੋਸ਼ੀ ਦਾ ਵੱਡਾ ਬਿਆਨ

08 Apr 2026 1:58 PM
Advertisement