ਕੈਪਟਨ ਵਲੋਂ ਨਮਾਜ਼ ਬਾਰੇ ਖੱਟਰ ਦੇ ਬਿਆਨ ਦੀ ਆਲੋਚਨਾ
Published : May 8, 2018, 11:47 am IST
Updated : May 8, 2018, 11:47 am IST
SHARE ARTICLE
Captain Amarinder Singh
Captain Amarinder Singh

ਭਾਜਪਾ ਦੇਸ਼ ਦੇ ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 7 ਮਈ (ਸਸਸ): ਸਿਰਫ਼ ਮਸਜਿਦ ਵਿਚ ਨਮਾਜ਼ ਅਦਾ ਕਰਨ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ 'ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।  ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬਾਂ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਭਾਰਤ ਇਕ ਗਣਰਾਜ ਦੇਸ਼ ਹੈ ਜਿਸ ਕਰ ਕੇ ਨਾ ਹੀ ਖੱਟਰ ਅਤੇ ਨਾ ਹੀ ਕਿਸੇ ਹੋਰ ਕੋਲ ਲੋਕਾਂ ਨੂੰ ਇਹ ਨਿਰਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਅਪਣੀ ਪ੍ਰਾਰਥਨਾ ਕਿਥੇ ਕਰਨ ਜਾ ਕਿਥੇ ਨਾ ਕਰਨ। ਖੱਟਰ ਵਲੋਂ ਜਾਰੀ ਵਿਵਾਦਪੂਰਨ ਟਿਪਣੀ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ਿਆਲ ਅਨੁਸਾਰ ਭਾਰਤੀ ਜਨਤਾ ਪਾਰਟੀ ਵੋਟਾਂ ਦਾ ਲਾਹਾ ਲੈਣ ਲਈ ਧਰਮ ਦੇ ਆਧਾਰ 'ਤੇ ਸਮਾਜ ਨੂੰ ਵੰਡਣਾ ਚਾਹੁੰਦੀ ਹੈ।

Manohar khattarManohar khattar

ਸੁਪਰੀਮ ਕੋਰਟ ਦੇ ਨਿਰਦੇਸ਼ 'ਤੇ ਕਠੂਆ ਬਲਾਤਕਾਰ-ਹਤਿਆ ਮਾਮਲਾ ਪਠਾਨਕੋਟ ਵਿਖੇ ਤਬਦੀਲ ਕਰਨ ਦੇ ਸਬੰਧ ਵਿਚ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਦਾਲਤੀ ਪ੍ਰਕਿਰਿਆ ਦੌਰਾਨ ਪੀੜਤ ਪਰਵਾਰ, ਵਕੀਲ ਅਤੇ ਹੋਰਾਂ ਨੂੰ ਪੂਰੀ ਸੁਰੱਖਿਆ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਦਾਲਤੀ ਪ੍ਰਕਿਰਿਆ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੁਧ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸੂਬਾ ਸਰਕਾਰ ਵਲੋਂ ਪੇਸ਼ ਕੀਤੇ ਹਲਫ਼ਨਾਮੇ ਸਬੰਧੀ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਉਹ ਉਸ ਸਟੈਂਡ ਤੋਂ ਪਿੱਛੇ ਨਹੀਂ ਹੱਟ ਸਕਦੇ ਸਨ ਜੋ ਪਹਿਲਾਂ ਪੰਜਾਬ ਦੇ ਹਰਿਆਣਾ ਹਾਈ ਕੋਰਟ ਵਿਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ 'ਤੇ ਸਿੱਧੂ ਦੇ ਪੂਰੇ ਸਮਰਥਕ ਹਨ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਦਾਲਤ ਇਸ ਬਾਰੇ ਫ਼ੈਸਲਾ ਦਿੰਦੇ ਹੋਏ ਸਿੱਧੂ ਦੇ ਦੇਸ਼ ਲਈ ਮਹਾਨ ਯੋਗਦਾਨ ਨੂੰ ਸਾਹਮਣੇ ਰੱਖੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement