ਏ.ਐੱਸ.ਆਈ ਨੇ ਗੋਲੀਆਂ ਮਾਰ ਕੇ ਕੀਤਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਕਤਲ
Published : May 8, 2020, 11:06 am IST
Updated : May 8, 2020, 11:12 am IST
SHARE ARTICLE
file photo
file photo

ਬੀਤੀ ਦੇਰ ਰਾਤ ਕਪੂਰਥਲਾ ਦੇ ਪਿੰਡ ਲੱਖਣਕੇ ਪੱਡਾ ਵਿਖੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ...........

ਕਪੂਰਥਲਾ: ਬੀਤੀ ਦੇਰ ਰਾਤ ਕਪੂਰਥਲਾ ਦੇ ਪਿੰਡ ਲੱਖਣਕੇ ਪੱਡਾ ਵਿਖੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਪਹਿਲਵਾਨ ਦਾ ਇੱਕ ਪੁਲਿਸ ਮੁਲਾਜ਼ਮ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਸ ਦੌਰਾਨ ਕਬੱਡੀ ਖਿਡਾਰੀ ਦਾ ਸਾਥੀ ਵੀ ਜ਼ਖਮੀ ਹੋ ਗਿਆ।

Kabaddiphoto

ਕਬੱਡੀ ਖਿਡਾਰੀ ਦੇ ਜ਼ਖਮੀ ਹੋਏ ਸਾਥੀ ਪ੍ਰਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ ਸ਼ਾਮ ਕਰੀਬ ਸਾਢੇ ਨੌਂ ਵਜੇ ਤੋਂ ਬਾਅਦ ਉਹ ਤੇ ਉਸ ਦੇ ਸਾਥੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਅਤੇ ਹੋਰ ਦੋਸਤ ਗੱਡੀ 'ਚ ਜਾ ਰਹੇ ਸਨ।

Policephoto

ਰਸਤੇ ਵਿਚ ਉਨ੍ਹਾਂ ਦਾ ਕਿਸੇ ਮਾਮੂਲੀ ਗੱਲੋਂ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਨਾਲ ਤਕਰਾਰ ਹੋ ਗਿਆ। ਉਕਤ ਵਿਅਕਤੀ ਪੁਲਿਸ ਮੁਲਾਜ਼ਮ ਏਐੱਸਆਈ  ਸੀ ਅਤੇ ਉਸਨੇ ਅਰਵਿੰਦਰਜੀਤ ਸਿੰਘ ਤੇ ਉਸ ਦੇ ਸਾਥੀ ਉੱਪਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

PhotoPhoto

ਜਿਸ ਕਾਰਨ ਅਰਵਿੰਦਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਸਾਥੀ ਪ੍ਰਦੀਪ ਸਿੰਘ ਜ਼ਖਮੀ ਹੋ ਗਿਆ। ਥਾਣਾ ਸੁਭਾਨਪੁਰ ਪੁਲਿਸ ਨੇ ਜ਼ਖਮੀ ਵਿਅਕਤੀ ਦੇ ਬਿਆਨਾਂ ਤਹਿਤ ਏ.ਐੱਸ.ਆਈ ਪਰਮਜੀਤ ਸਿੰਘ ਅਤੇ ਉਸ ਦੇ ਸਾਥੀ ਮੰਗੂ ਵਿਰੁੱਧ ਕਤਲ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਥਾਣਾ ਢਿੱਲਵਾਂ 'ਚ ਏਐੱਸਆਈ ਦੇ ਪਦ ਵਜੋਂ ਤੈਨਾਤ ਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਖਿਡਾਰੀ ਦੀ ਦੁਖਦਾਈ ਮੌਤ ਤੋਂ ਬਾਅਦ ਇਲਾਕੇ ਵਿਚ ਚੁੱਪ ਪਸਰੀ ਹੋਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement