ਗੁਰਦੁਆਰਿਆਂ ਤੋਂ ਸ਼ਰਾਬ ਸਬੰਧੀ ਅਨਾਊਂਸਮੈਂਟ ਕਰਵਾਉਣ ਦੀ ਸ਼੍ਰੋਮਣੀ ਕਮੇਟੀ ਵਲੋਂ ਨਿਖੇਧੀ
Published : May 8, 2020, 8:36 am IST
Updated : May 8, 2020, 8:39 am IST
SHARE ARTICLE
File Photo
File Photo

ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਰਾਬ ਸਬੰਧੀ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ ਕਰਵਾਉਣ ਦੇ ਜਾਰੀ ਕੀਤੇ ਗਏ ਹੁਕਮਾਂ ਦੀ....

ਅੰਮ੍ਰਿਤਸਰ, 7 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਰਾਬ ਸਬੰਧੀ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ ਕਰਵਾਉਣ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪਾਵਨ ਅਸਥਾਨ ਗੁਰਦੁਆਰਾ ਸਾਹਿਬਾਨ ਸੰਗਤਾਂ ਲਈ ਮੁਕੱਦਸ ਅਸਥਾਨ ਹਨ ਅਤੇ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਵਲੋਂ ਵਿਵਰਜਤ ਨਸ਼ਿਆਂ ਬਾਰੇ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

File photoFile photo

ਉਨ੍ਹਾਂ ਆਖਿਆ ਕਿ ਸਿੱਖ ਧਰਮ ਦਾ ਫ਼ਲਸਫ਼ਾ ਨਸ਼ਿਆਂ ਦੇ ਬਿਲਕੁਲ ਵਿਰੁਧ ਹੈ ਅਤੇ ਸਿੱਖ ਮਰਯਾਦਾ ਅਨੁਸਾਰ ਨਸ਼ਿਆਂ ਦਾ ਸੇਵਨ ਕਰਨ ਦੀ ਮਨਾਹੀ ਹੈ। ਸਿੱਖ ਦੀ ਜੀਵਨ ਜਾਂਚ ਅੰਮ੍ਰਿਤਮਈ ਹੈ। ਡਿਪਟੀ ਕਮਿਸ਼ਨਰ ਦੇ ਹੁਕਮਾਂ ਕਾਰਨ ਸਿੱਖ ਸੰਗਤਾਂ ਨੂੰ ਭਾਰੀ ਮਾਨਸਿਕ ਠੇਸ ਵੱਜੀ ਹੈ, ਲਿਹਾਜ਼ਾ ਡੀ.ਸੀ. ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ।

ਇਸ ਤੋਂ ਵੱਧ ਤਰਾਸਦੀ ਕੀ ਹੋ ਸਕਦੀ ਹੈ ਕਿ ਗੁਰੂਆਂ ਦੀ ਧਰਤੀ ਪੰਜਾਬ ਅੰਦਰ ਜ਼ਿਲ੍ਹਿਆਂ ਦੇ ਮੁਖੀ ਸਿੱਖ ਫ਼ਸਲਫ਼ੇ ਤੋਂ ਕੋਰੇ ਲਗਾਏ ਗਏ ਹਨ। ਚਾਹੀਦਾ ਤਾਂ ਇਹ ਹੈ ਕਿ ਸੂਬੇ ਅੰਦਰ ਲੱਗਣ ਵਾਲਾ ਹਰ ਡਿਪਟੀ ਕਮਿਸ਼ਨਰ ਪੰਜਾਬ ਦੀ ਰਵਾਇਤਾਂ, ਮਾਨਤਾਵਾਂ, ਧਾਰਮਕ ਅਕੀਦਿਆਂ ਅਤੇ ਇਥੋਂ ਦੇ ਇਤਿਹਾਸਕ ਤੇ ਭੂਗੋਲਿਕ ਸੁਭਾਅ ਨੂੰ ਜਾਨਣ ਵਾਲਾ ਹੋਵੇ। ਸ੍ਰੀ ਮੁਕਤਸਰ ਸਾਹਿਬ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਸ ਦੇ ਡੀ.ਸੀ. ਵਲੋਂ ਕੀਤੀ ਗਈ ਕਾਰਵਾਈ ਇਸ ਦੇ ਇਤਿਹਾਸ ਨੂੰ ਸੱਟ ਮਾਰਨ ਵਾਲੀ ਹੈ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement