ਰਸਤੇ ’ਚ ਖੜ੍ਹੀ ਟਰਾਲੀ ਨੂੰ ਲੈ ਕੇ ਚੱਲੀਆਂ ਗੋਲੀਆਂ, ਔਰਤਾਂ ਅਤੇ ਬੱਚਿਆਂ ਸਮੇਤ 7 ਜ਼ਖ਼ਮੀ
Published : May 8, 2021, 4:36 pm IST
Updated : May 8, 2021, 4:36 pm IST
SHARE ARTICLE
7 injured in firing at Firozpur
7 injured in firing at Firozpur

ਜ਼ਖ਼ਮੀਆਂ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ’ਚ ਕੀਤਾ ਗਿਆ ਰੈਫਰ

ਫ਼ਿਰੋਜ਼ਪੁਰ (ਮਲਕੀਅਤ ਸਿੰਘ):  ਫਿਰੋਜ਼ਪੁਰ ਦੇ ਪਿੰਡ ਖਿਲਚੀਆਂ ਵਿਖੇ ਬੀਤੀ ਰਾਤ ਰਸਤੇ ਵਿਚ ਖੜ੍ਹੀ ਟਰਾਲੀ ਨੂੰ ਲੈ ਕੇ ਗੋਲੀਆਂ ਅਤੇ ਛੁਰੇ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਰੈਫਰ ਕੀਤਾ ਗਿਆ।

Firing At FirozpurFiring At Firozpur

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਖਿਲਚੀਆਂ ਵਿਖੇ ਰਸਤੇ ਵਿਚ ਤੂੜੀ ਵਾਲੀ ਟਰਾਲੀ ਖੜ੍ਹੀ ਸੀ ਅਤੇ ਇਕ ਧਿਰ ਟਰਾਲੀ ਤੋਂ ਤੂੜੀ ਲਾਹ ਰਹੀ ਸੀ ਜਿਸ ਦੌਰਾਨ ਦੂਜੀ ਧਿਰ ਭੱਠੇ ਤੋਂ ਇੱਟਾਂ ਲੈਣ ਉਸੇ ਰਸਤੇ ਤੋਂ ਲੰਘ ਰਹੀ ਸੀ। ਇਸੇ ਦੌਰਾਨ ਦੋਹਾਂ ਧਿਰਾਂ ਵਿਚ ਹੋਈ ਤਕਰਾਰ ਤੋਂ ਮਾਮਲਾ ਵਧ ਗਿਆ ਅਤੇ ਇਕ ਧਿਰ ਵਲੋਂ ਦੂਜੀ ਧਿਰ ’ਤੇ ਗੋਲੀਆਂ ਚਲਾਈਆਂ ਗਈਆਂ।

Police OfficerPolice Officer

ਇਸ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 7 ਵਿਅਕਤੀ ਜ਼ਖਮੀ ਹੋ ਗਏ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਮੈਡੀਕਲ ਅਫਸਰ ਡਾਕਟਰ ਜਗਦੀਪ ਸਿੰਘ  ਨੇ ਦੱਸਿਆ ਕਿ 7 ਲੋਕ ਜਿਨ੍ਹਾਂ ਵਿਚ ਔਰਤ ਅਤੇ ਬੱਚੇ ਸ਼ਾਮਲ ਹਨ ਦੇ ਗੋਲੀਆਂ ਅਤੇ ਛੁਰੇ ਵੱਜਣ ਕਾਰਨ ਗੰਭੀਰ ਜ਼ਖਮੀ ਸਨ। ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement