ਕੈਪਟਨ ਵਲੋਂ 10 ਸਾਲਾ ਬੱਚੇ ਨੂੰ ਦੋ ਲੱਖ ਰੁਪਏ ਦੀ ਮਦਦ ਤੇ ਪੜ੍ਹਾਈ ਦਾ ਖ਼ਰਚਾ ਚੁਕਣ ਦਾ ਐਲਾਨ
Published : May 8, 2021, 1:06 am IST
Updated : May 8, 2021, 1:06 am IST
SHARE ARTICLE
image
image

ਕੈਪਟਨ ਵਲੋਂ 10 ਸਾਲਾ ਬੱਚੇ ਨੂੰ ਦੋ ਲੱਖ ਰੁਪਏ ਦੀ ਮਦਦ ਤੇ ਪੜ੍ਹਾਈ ਦਾ ਖ਼ਰਚਾ ਚੁਕਣ ਦਾ ਐਲਾਨ

ਚੰਡੀਗੜ੍ਹ, 7 ਮਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵਲੋਂ ਉਸ ਦੀ ਸਿਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪ੍ਰਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਵੰਸ਼ ਸਿੰਘ ਦੀ ਅਪਣੇ ਪ੍ਰਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ ਉਤੇ ਜੁਰਾਬਾਂ ਵੇਚਣ ਦੀ ਵੀਡੀਉ ਵਾਇਰਲ ਹੋਈ ਸੀ ਜਿਸ ਦੀ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ ਹਨ। 
ਮੁੱਖ ਮੰਤਰੀ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿਤੇ ਕਿ ਵੰਸ਼, ਜੋ ਸਕੂਲ ਛੱਡ ਚੁੱਕਾ ਹੈ, ਨੂੰ ਮੁੜ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਚੁੱਕੇਗੀ। ਮੁੱਖ ਮੰਤਰੀ ਨੇ ਵੰਸ਼ ਦੀ ਇਕ ਕਾਰ ਚਾਲਕ ਵਲੋਂ ਜੁਰਾਬਾਂ ਦੀ ਕੀਮਤ ਤੋਂ ਵੱਧ 50 ਰੁਪਏ ਦੇਣ ਦੀ ਪੇਸ਼ਕਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਉ ਦੇਖਣ ਤੋਂ ਬਾਅਦ ਇਸ ਲੜਕੇ ਅਤੇ ਉਸ ਦੇ ਪ੍ਰਵਾਰ ਨਾਲ ਵੀਡੀਉ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਤ ਕੀਤਾ ਹੈ। ਇਸ ਲੜਕੇ ਦੀ ਵੀਡੀਉ ਨੂੰ ਸੋਸ਼ਲ ਮੀਡੀਆ ਉਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਲੋਕ ਇਸ ਦੀ ਇਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕਰ ਰਹੇ ਹਨ। ਵੰਸ਼ ਦਾ ਪਿਤਾ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇਕ ਵੱਡਾ ਭਰਾ ਹੈ ਅਤੇ ਪ੍ਰਵਾਰ ਹੈਬੋਵਾਲ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement