ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ : ਭਗਵੰਤ ਮਾਨ
Published : May 8, 2021, 6:13 pm IST
Updated : May 8, 2021, 6:14 pm IST
SHARE ARTICLE
Bhagwant Mann, Captain Amarinder Singh
Bhagwant Mann, Captain Amarinder Singh

ਇੱਕ ਹੋਰ ਜਾਂਚ ਕਮੇਟੀ ਬਣਾ ਕੇ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਂਬਰ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ, ਸਗੋਂ ਇਸ ਮਾਮਲੇ 'ਤੇ ਨਵੀਂ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਬਣਾ ਕੇ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼ ਦੀ ਹੀ ਕੋਸ਼ਿਸ਼ ਹੈ ਤਾਂ ਜੋ ਮੁੱਖ ਦੋਸ਼ੀਆਂ ਦੇ ਦਾਗ ਧੋਤੇ ਜਾਣ।

Bhagwant Mann, Captain Amarinder Singh Bhagwant Mann, Captain Amarinder Singh

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸਾਲ 2015 'ਚ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਬਰਗਾੜੀ ਵਿਖੇ ਇੱਕ ਸਾਜਿਸ਼ ਦੇ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਪੁਲੀਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ 'ਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ।

Captain Amarinder SinghCaptain Amarinder Singh

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇ  ਉਹ (ਅਮਰਿੰਦਰ ਸਿੰਘ) ਮੁੱਖ ਮੰਤਰੀ ਬਣਦੇ ਹਨ ਤਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਜ਼ਰੂਰ ਦਿਵਾਉਣਗੇ।

Captain Amarinder Singh, Sukhbir Badal Captain Amarinder Singh, Sukhbir Badal

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਪਤੀ ਦੇ ਸਾਜਿਸ਼ ਕਰਤਾ ਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿਵਾਈ, ਕਿਉਂ ਕਿ ਕੈਪਟਨ ਸਰਕਾਰ ਦਾ ਸਟੇਰਿੰਗ ਬਾਦਲਾਂ ਦੇ ਹੱਥ ਵਿੱਚ ਹੈ।  ਉਨ੍ਹਾਂ ਕਿਹਾ ਕਿ 2015 ਤੋਂ ਹੁਣ ਤੱਕ ਸੱਤ ਜਾਚ ਕਮੇਟੀਆਂ ਬਣਾਈਆਂ ਜਾ ਚੁੱਕੀਆਂ ਹਨ, ਜਦੋਂ ਕਿ ਦੋ ਕਮਿਸ਼ਨ, ਤਿੰਨ ਸਿੱਟਾਂ , ਸੀ.ਬੀ.ਆਈ ਦੀ ਵੀ ਇਨਸਾਫ਼ ਦਿਵਾਉਣ ਲਈ ਕੰਮ ਕਰ ਚੁੱਕੀ ਹੈ।

CBICBI

ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਸਰਕਾਰ ਸੀ.ਬੀ.ਆਈ. ਤੋਂ ਕੇਸ ਵਾਪਸ ਲੈਣ ਤੋਂ ਬਆਦ ਸੀਨੀਅਰ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਤੋਂ ਮੂੰਹ ਕਿਉਂ ਮੋੜ ਰਹੀ ਹੈ। ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਜਾਂਚ ਕਮੇਟੀ ਦੀ ਰਿਪੋਰਟ ਰੱਦ ਕਰਨ ਤੋਂ ਤੁਰੰਤ ਬਾਅਦ ਕੈਪਟਨ ਸਰਕਾਰ ਹਾਈਕੋਰਟ ਦੇ ਡਬਲ ਬੈਂਚ ਕੋਲ ਕਿਉਂ ਨਹੀਂ ਗਈ। ਸਰਕਾਰ ਚੁੱਪ ਕਿਉਂ ਬੈਠੀ ਰਹੀ।

captain Amarinder Singh captain Amarinder Singh

ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਨਵੀਂ ਜਾਂਚ ਕਮੇਟੀ ਬਣਾ ਕੇ ਲੋਕਾਂ ਦੇ ਅੱਖਾਂ 'ਚ ਘੱਟਾ ਪਾਇਆ ਹੈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਮੁੱੜ ਤੋਂ ਗੁਰੂ ਦੀ ਬੇਅਦਬੀ ਤੇ ਸਿੱਖਾਂ ਦੇ ਕਤਲ ਜਿਹੇ ਮਾਮਲੇ 'ਤੇ ਕੁਰਸੀ ਦੀ ਲੜਾਈ ਲੜ ਰਹੇ ਹਨ, ਜੋ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਜੇ ਕੁਰਸੀ ਦੀ ਲੜਾਈ ਨਾ ਹੁੰਦੀ ਤਾਂ ਇਹ ਆਗੂ ਕਾਂਗਰਸ ਪਾਰਟੀ ਤੇ ਸਰਕਾਰ ਤੋਂ ਅਸਤੀਫ਼ਾ ਦੇ ਕੇ ਗੁਰੂ ਦੇ ਪੱਖ ਵਿੱਚ ਖੜ੍ਹੇ ਹੁੰਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement