ਮੁੱਖ ਮੰਤਰੀ ਵਲੋਂ ਸੋਮਵਾਰ ਤੋਂ 18 ਤੋਂ 45 ਸਾਲ ਉਮਰ ਵਰਗ ਲਈ ਟੀਕਾਕਰਨ ਸ਼ੁਰੂ ਕਰਨ ਦੇ ਹੁਕਮ
Published : May 8, 2021, 12:25 am IST
Updated : May 8, 2021, 12:25 am IST
SHARE ARTICLE
image
image

ਮੁੱਖ ਮੰਤਰੀ ਵਲੋਂ ਸੋਮਵਾਰ ਤੋਂ 18 ਤੋਂ 45 ਸਾਲ ਉਮਰ ਵਰਗ ਲਈ ਟੀਕਾਕਰਨ ਸ਼ੁਰੂ ਕਰਨ ਦੇ ਹੁਕਮ

ਮੁੱਖ ਮੰਤਰੀ ਵਲੋਂ ਸੋਮਵਾਰ ਤੋਂ 18 ਤੋਂ 45 ਸਾਲ ਉਮਰ ਵਰਗ ਲਈ ਟੀਕਾਕਰਨ ਸ਼ੁਰੂ ਕਰਨ ਦੇ ਹੁਕਮ 

ਚੰਡੀਗੜ੍ਹ, 7 ਮਈ (ਭੁੱਲਰ): ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐਸ.ਆਈ.ਆਈ.) ਵਲੋਂ ਸੂਬੇ ਨੂੰ ਇਸ ਹਫ਼ਤੇ ਦੇ ਅਖ਼ੀਰ ਤਕ ਇਕ ਲੱਖ ਖ਼ੁਰਾਕਾਂ ਮਿਲਣ ਦੀ ਸੰਭਾਵਨਾ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਆਖਿਆ ਹੈ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਖ਼ੁਰਾਕਾਂ ਦੇ ਮਿਲਦੇ ਸਾਰ ਹੀ ਸੂਬਾ ਸਰਕਾਰ ਵਲੋਂ ਫ਼ੇਜ਼ ਤਿੰਨ ਲਈ ਸ਼ਨਾਖਤ ਕੀਤੇ ਤਰਜੀਹੀ ਗਰੁਪਾਂ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ। ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿਚ ਉਸਾਰੀ ਵਰਕਰਜ਼, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਵਿਅਕਤੀਗਤ ਲੋਕ ਜਿਨ੍ਹਾਂ ਨੂੰ ਸਹਿ ਬਿਮਾਰੀਆਂ ਹਨ, ਨੂੰ ਟੀਕਾਕਰਨ ਲਈ ਤਰਜੀਹੀ ਗਰੁਪ ਵਿਚ ਸ਼ਾਮਲ ਕੀਤਾ ਹੈ। ਮੁੱਖ ਮੰਤਰੀ ਜੋ ਕੋਵਿਡ ਸਮੀਖਿਆ ਸਬੰਧੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਮੈਡੀਕਲ ਦਿੱਕਤਾਂ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿਤੇ। ਕਿਰਤ ਵਿਭਾਗ ਬੀ.ਓ.ਸੀ.ਡਬਲਿਊ.ਡਬਲਿਊ.ਬੀ. ਦੀ ਫ਼ੰਡਿਗ ਨਾਲ ਸਾਰੇ ਉਸਾਰੀ ਵਰਕਰਜ਼ ਤੇ ਉਨ੍ਹਾਂ ਦੇ ਪ੍ਰਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕਰੇਗਾ। ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਆਖਿਆ ਹੈ। ਸਹਿ ਬਿਮਾਰੀਆਂ ਵਾਲਿਆਂ ਲਈ ਵੀ ਟੀਕਾਕਰਨ ਦੀ ਯੋਜਨਾ ਡਿਪਟੀ ਕਮਿਸ਼ਨਰਾਂ ਵਲੋਂ ਕੀਤੀ ਜਾਵੇਗੀ ਅਤੇ ਸਿਰਫ਼ ਅਗਾਊਂ ਰਜਿਸਟ੍ਰੇਸ਼ਨ ਅਤੇ ਟੀਕਾਕਰਨ ਦੀ ਨਿਰਧਾਰਤ ਜਗ੍ਹਾਂ ਦੀ ਆਗਿਆ ਦਿਤੀ ਗਈ ਹੈ। ਸੂਬਾ ਸਰਕਾਰ ਨੇ ਤੀਜੇ ਪੜਾਅ ਦੇ ਟੀਕਾਕਰਨ ਲਈ ਐਸ.ਆਈ.ਆਈ. ਕੋਲੋਂ 30 ਲੱਖ ਖ਼ੁਰਾਕਾਂ ਲੈਣ ਦਾ ਆਰਡਰ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਹੁਣ ਇਸ ਮਹੀਨੇ ਲਈ ਆਰਡਰ ਤਹਿਤ ਪੰਜਾਬ ਨੂੰ 3.30 ਲੱਖ ਖੁਰਾਕਾਂ ਅਲਾਟ ਕੀਤੀਆਂ ਹਨ।
    

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement