ਕਿਸਾਨਾਂ ਨੇ ਦੁਕਾਨਦਾਰਾਂ ਦੇ ਹੱਕ 'ਚ ਕੱਢਿਆ ਮਾਰਚ, ਬਿਨ੍ਹਾਂ ਡਰ ਤੋਂ ਦੁਕਾਨਾਂ ਖੋਲ੍ਹਣ ਦੀ ਅਪੀਲ
Published : May 8, 2021, 12:35 pm IST
Updated : May 8, 2021, 12:35 pm IST
SHARE ARTICLE
Farmer's march in favor of shopkeepers in Amritsar
Farmer's march in favor of shopkeepers in Amritsar

ਅੰਮ੍ਰਿਤਸਰ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਾਰਾਹਾਂ ਵਲੋਂ ਕੱਢਿਆ ਗਿਆ ਰੋਸ ਮਾਰਚ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਾਰਾਹਾਂ ਵਲੋਂ ਅੱਜ ਲਾਕਡਾਊਨ ਸਮੇਂ ਅੰਮ੍ਰਿਤਸਰ ਦੇ ਨੰਗਲੀ ਤੋਂ ਲੈ ਕੇ ਅਟਾਰੀ ਤੱਕ ਮਾਰਚ ਕੱਢਿਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਲਾਕਡਾਊਨ ਦੀ ਮਾਰ ਸਹਿ ਰਹੇ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਡਰ ਤੋਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ।

farmers march in favor of shopkeepers in AmritsarFarmer's march in favor of shopkeepers in Amritsar

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਦੱਸਿਆ ਕਿ ਅੱਜ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਲਾਕਡਾਊਨ ਦੀ ਮਾਰ ਸਹਿ ਰਹੇ ਦੁਕਾਨਦਾਰਾਂ ਦੇ ਹੱਕ ਵਿਚ ਮਾਰਚ ਕੱਢਿਆ ਹੈ। ਮਾਰਚ ਦੌਰਾਨ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਦੇ ਡਰ ਤੋਂ ਆਪਣੀਆ ਦੁਕਾਨਾਂ ਖੋਲ੍ਹਣ। ਉਹਨਾਂ ਕਿਹਾ ਕਿ ਅਸੀਂ ਦੁਕਾਨਦਾਰਾਂ ਦੇ ਹੱਕ ਵਿਚ ਸਰਕਾਰ ਵਲੋਂ ਥੋਪੇ ਗਏ ਲਾਕਡਾਊਨ ਦਾ ਵਿਰੋਧ ਕਰਾਂਗੇ।

Farmer LeaderFarmer Leader

ਉਹਨਾਂ ਕਿਹਾ ਜੇਕਰ ਸਰਕਾਰ ਮਹਾਂਮਾਰੀ ਸਮੇਂ ਲੋਕਾਂ ਨੂੰ ਕੋਈ ਸਹੂਲਤ ਮੁਹੱਈਆ ਨਹੀ ਕਰਵਾ ਰਹੀ ਤਾਂ ਉਸ ਨੂੰ ਲਾਕਡਾਊਨ ਲਗਾਉਣ ਦਾ ਵੀ ਕੋਈ ਹੱਕ ਨਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਜੇ ਸਰਕਾਰ ਵਲੋਂ ਦੁਕਾਨਦਾਰਾਂ ਅਤੇ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭ ਚੋਣਾਂ ਵਿਚ ਇਹਨਾਂ ਦੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ।

ACP Pravesh ChopraACP Pravesh Chopra

ਇਸ ਸਬੰਧੀ ਗੱਲ ਕਰਦਿਆਂ ਏਸੀਪੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਲੋਕਾਂ ਦਾ ਹੱਕ ਹੈ। ਅਸੀਂ ਉਹਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਰਹੇ ਪਰ ਲਾਕਡਾਊਨ ਤੇ ਸਰਕਾਰੀ ਹਦਾਇਤਾਂ ਦੇ ਚਲਦਿਆਂ ਅਸੀਂ ਬਾਜ਼ਾਰ ਨਹੀਂ ਖੋਲ੍ਹਣ ਦੇਵਾਂਗੇ। ਉਹਨਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੁਕਾਨਾਂ ਨਾ ਖੋਲ੍ਹਣ। ਉਹਨਾਂ ਕਿਹਾ ਜੇਕਰ ਕੋਈ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement