ਸੰਯੁਕਤ ਕਿਸਾਨ ਮੋਰਚਾ ਨੇ 10 ਜੂਨ ਤੋਂ ਝੋਨਾ ਲਾਉਣ ਦਾ ਕੀਤਾ ਐਲਾਨ
Published : May 8, 2022, 7:42 pm IST
Updated : May 8, 2022, 7:48 pm IST
SHARE ARTICLE
PHOTO
PHOTO

ਸਰਕਾਰ ਨੇ ਝੋਨਾ ਲਗਾਉਣ ਸਬੰਧੀ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ

 

ਮੁਹਾਲੀ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੀ ਅੱਜ ਬਿਜਲੀ ਬੋਰਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਅਤੇ ਹੋਰ ਚੀਫ਼ ਇੰਜੀਨੀਅਰਾਂ ਨਾਲ ਮੀਟਿੰਗ ਹੋਈ ਹੈ। ਜਿਸ ਵਿੱਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ 18 ਜੂਨ ਤੋਂ ਝੋਨਾ ਲਾਉਣ ਲਈ ਬਿਜਲੀ ਦੇ ਜਾਰੀ ਕੀਤੇ ਜ਼ੋਨਲ ਸ਼ਡਿਊਲ ਨੂੰ ਰੱਦ ਕਰ ਦਿੱਤਾ। 
 

paddy paddy

 

ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਝੋਨਾ ਲਾਉਣ ਦਾ ਐਲਾਨ ਕੀਤਾ ਤੇ ਨਾਲ ਹੀ ਕਿਹਾ ਜੇਕਰ ਸਰਕਾਰ ਨੇ ਇਹ ਸ਼ਡਿਊਲ ਰੱਦ ਨਾ ਕੀਤਾ ਤਾਂ 20 ਮਈ ਨੂੰ ਤਿੱਖਾ ਸੰਘਰਸ਼ ਕਰਾਂਗੇ। ਉਹਨਾਂ ਕਿਹਾ ਕਿ ਝੋਨਾ ਕਿਸਾਨਾਂ ਨੇ ਲਾਉਣਾ ਹੈ ਤੇ ਕਿਸਾਨਾਂ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਬਿਜਲੀ ਮਹਿਕਮੇ ਨਾਲ ਸਬੰਧਿਤ ਕਈ ਮੰਗਾਂ ਤੇ ਹਾਂ ਪੱਖੀ ਚਰਚਾ ਕੀਤੀ ਗਈ।

 

paddy season paddy season

ਜਿਸ ਵਿਚ ਹਰ ਕਿਸਮ ਦੇ ਓਵਰਲੋਡ ਸਿਸਟਮ ਨੂੰ ਅੰਡਰਲੋਡ ਕਰਨ ਬਾਰੇ ਚੇਅਰਮੈਨ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ। ਲੋਡ ਫੀਸਦੀ 4700 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘੱਟ ਕਰ ਕੇ 1200 ਰੁਪਏ ਕਰਨ ਉਪਰ ਵੀ ਚੇਅਰਮੈਨ ਸਾਹਿਬ ਨੇ ਕਿਹਾ ਕਿ ਸੱਚਮੁੱਚ ਹੀ 4700 ਰੁਪਏ ਰੇਟ ਜ਼ਿਆਦਾ ਹੈ ਉਹ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਰੇਟ ਘੱਟ ਕਰਨ ਦੀ ਅਪੀਲ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement