ਅੰਮ੍ਰਿਤਸਰ : 2 ਦਿਨਾਂ 'ਚ ਦੂਜਾ ਧਮਾਕਾ: ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ 'ਤੇ ਸਵੇਰੇ 6 ਵਜੇ ਮੁੜ ਹੋਇਆ ਧਮਾਕਾ
Published : May 8, 2023, 9:26 am IST
Updated : May 8, 2023, 9:26 am IST
SHARE ARTICLE
photo
photo

ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ

 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਅਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement