ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ 2 ਧਿਰਾਂ ਵਿਚਕਾਰ ਤਕਰਾਰ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਇੱਕ-ਦੂਜੇ 'ਤੇ ਵਾਰ
Published : May 8, 2023, 3:19 pm IST
Updated : May 8, 2023, 3:19 pm IST
SHARE ARTICLE
Clash between 2 parties outside Gurdwara Sri Ber Sahib
Clash between 2 parties outside Gurdwara Sri Ber Sahib

ਹੰਗਾਮੇ ‘ਚ ਮਹਿਲਾਵਾਂ ਵੀ ਸ਼ਾਮਲ

ਕਪੂਰਥਲਾ - ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹਿੰਸਕ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਪੰਜਵਾਂ ਤਖ਼ਤ ਦੀਆਂ ਦੁਕਾਨਾਂ ਮੌਜੂਦ ਹਨ।  ਜਿਸ ਨੂੰ ਲੈ ਕੇ ਇਹ ਵਿਵਾਦ ਹੋਇਆ ਹੈ। ਇਸ ਮੌਕੇ ਨਿਹੰਗ ਸਿੰਘ ਅਤੇ ਦੂਜੀ ਧਿਰ ਆਹਮੋ-ਸਾਹਮਣੇ ਹੋ ਗਏ। ਲੜਾਈ ਦੌਰਾਨ ਤਿੰਨ ਮਹਿਲਾਵਾਂ ਅਤੇ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।  

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕੁਲਵੰਤ ਕੌਰ ਵੱਲੋਂ ਦੁਕਾਨ ਦਾ ਕਿਰਾਇਆ ਨਹੀਂ ਦਿੱਤਾ ਗਿਆ ਹੈ ਜਦਕਿ ਕੁਲਵੰਤ ਕੌਰ ਦਾ ਕਹਿਣਾ ਹੈ ਕਿ ਦੁਕਾਨ ਉਨ੍ਹਾਂ ਦੀ ਕੁੜੀ ਦੇ ਨਾਂ 'ਤੇ ਹੈ। ਉਨ੍ਹਾਂ ਦਾ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ। ਸਾਰੇ ਕਾਗਜ਼ ਉਨ੍ਹਾਂ ਦੇ ਕੋਲ ਹਨ। ਲੜਾਈ ਦੌਰਾਨ ਦੋਹਾਂ ਧਿਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਵੀ ਕੀਤੀ ਗਈ ਅਤੇ ਇਕ ਦੂਜੇ 'ਤੇ ਹਮਲਾ ਕੀਤਾ ਗਿਆ। ਇਸ ਮੌਕੇ 'ਤੇ ਇਕ ਧਿਰ ਵੱਲੋਂ ਪੈਟਰੋਲ ਛਿੜਕ ਕੇ ਦੂਜੀ ਧਿਰ ਨੂੰ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ । 

ਜਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵਿਵਾਦ ਕਾਫ਼ੀ ਸਮਾਂ ਪਹਿਲਾਂ ਤੋਂ ਚੱਲ ਰਿਹਾ ਹੈ ਤੇ ਅੱਜ ਇਹ ਵਿਵਾਦ ਸ਼ੁਰੂ ਹੋਣ ਵੇਲੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 


SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement