ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਮਾਮਲੇ 'ਚ ਗਠਿਤ ਹੋਈ SIT, ਸ਼ਿਕਾਇਤਕਰਤਾ ਨੂੰ ਮਿਲੇਗੀ ਸੁਰੱਖਿਆ 
Published : May 8, 2023, 5:39 pm IST
Updated : May 8, 2023, 5:39 pm IST
SHARE ARTICLE
File Photo
File Photo

DIG ਨਰਿੰਦਰ ਭਾਰਗਵ ਕਰਨਗੇ ਕਮੇਟੀ ਦੀ ਅਗਵਾਈ

ਚੰਡੀਗੜ੍ਹ - ਪੰਜਾਬ ਸਰਕਾਰ ਦੇ ਮੰਤਰੀ ਦੀ ਕਥਿਤ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਅੱਜ ਤਿੰਨ ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ DIG ਨਰਿੰਦਰ ਭਾਰਗਵ ਕਰਨਗੇ ਤੇ ਇਸ ਕਮੇਟੀ ਵਿਚ ਗੁਰਦਾਸਪੁਰ ਦੇ ਸੀਨੀਅਰ ਸੁਪਰਡੈਂਟ ਹਰੀਸ਼ ਕੁਮਾਰ ਅਤੇ ਪਠਾਨਕੋਟ ਦੇ ਸੀਨੀਅਰ ਸੁਪਰਡੈਂਟ ਹਰਕਮਲਪ੍ਰੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। 

ਇਸ ਪੂਰੇ ਮਾਮਲੇ ਦੀ ਜਾਂਚ SIT ਵੱਲੋਂ ਕੀਤੀ ਜਾਵੇਗੀ ਤੇ ਸ਼ਿਕਾਇਤਕਰਤਾ ਨੂੰ ਸੁਰੱਖਿਆ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਬੀਤੇ ਦਿਨੀਂ ਪੀੜਤ ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਸੀ। ਪੀੜਤ ਨੇ ਇਸ ਮਾਮਲੇ ਵਿਚ ਰਾਸ਼ਟਰੀ ਐਸਸੀ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ ਤੇ ਅੱਜ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement