Abohar News : ਅਬੋਹਰ ਨਹਿਰ ’ਚ ਮਿਲੀ 3 ਬੱਚਿਆਂ ਦੇ ਪਿਤਾ ਦੀ ਲਾਸ਼

By : BALJINDERK

Published : May 8, 2024, 4:45 pm IST
Updated : May 8, 2024, 4:45 pm IST
SHARE ARTICLE
ਪਿੰਡ ਵਾਸੀ ਨਹਿਰ ’ਚ ਲਾਸ਼ ਕੱਢਦੇ ਹੋਏ
ਪਿੰਡ ਵਾਸੀ ਨਹਿਰ ’ਚ ਲਾਸ਼ ਕੱਢਦੇ ਹੋਏ

Abohar News : 4 ਦਿਨ ਪਹਿਲਾਂ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਨਹਿਰ 'ਚ ਸੀ ਡਿੱਗਿਆ, ਖੇਤ ’ਚੋਂ ਤੂੜੀ ਲਿਆਉਂਦੇ ਸਮੇਂ ਵਾਪਰਿਆ ਹਾਦਸਾ

Abohar News : ਅਬੋਹਰ 'ਚ 4 ਦਿਨ ਪਹਿਲਾਂ ਖੇਤ 'ਚੋਂ ਕਣਕ ਦੇ ਗੱਟੇ ਕੱਢਦੇ ਸਮੇਂ ਇਕ ਕਿਸਾਨ ਦਾ ਟਰੈਕਟਰ ਨਹਿਰ 'ਚ ਪਲਟ ਗਿਆ। ਚਾਰ ਦਿਨ ਬਾਅਦ ਅੱਜ ਸਵੇਰੇ ਉਸ ਦੀ ਲਾਸ਼ ਪਿੰਡ ਦੇ ਨਜ਼ਦੀਕ ਵਗਦੀ ਨਹਿਰ ’ਚ ਫਸੀ ਹੋਈ ਮਿਲੀ, ਜਿਸ ਨੂੰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਬਰਾਮਦ ਕਰ ਲਿਆ। ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਅੱਜ ਸਵੇਰੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ, ਜਿਸ ਤੋਂ ਬਾਅਦ ਪਿੰਡ ਸ਼ਿਵਪੁਰੀ 'ਚ ਬਹੁਤ ਹੀ ਗਮਗੀਨ ਮਾਹੌਲ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਕਿਸਾਨ ਤਿੰਨ ਬੱਚਿਆਂ ਦਾ ਪਿਤਾ ਸੀ

ਇਹ ਵੀ ਪੜੋ:Patiala News : ਪਟਿਆਲਾ ’ਚ ਪਾਣੀ ਦੀ ਬਾਲਟੀ ’ਚ ਡੁੱਬਣ ਨਾਲ ਬੱਚੇ ਦੀ ਹੋਈ ਮੌਤ 

ਪ੍ਰਾਪਤ ਜਾਣਕਾਰੀ ਅਨੁਸਾਰ ਰਾਜੂ ਕਰੀਬ 45 ਸਾਲਾ ਪੁੱਤਰ ਮਿੱਠੂ ਰਾਮ ਵਾਸੀ ਮਲੂਕਪੁਰਾ ਟਰੈਕਟਰ ਚਾਲਕ ਸੀ ਅਤੇ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। 4 ਦਿਨ ਪਹਿਲਾਂ ਉਹ ਰਾਤ ਸਮੇਂ ਖੇਤਾਂ ’ਚੋਂ ਤੂੜੀ ਕੱਢ ਕੇ ਟਰੈਕਟਰ ਟਰਾਲੀ ’ਚ ਲੱਦ ਕੇ ਪਿੰਡ ਵੱਲ ਆ ਰਿਹਾ ਸੀ ਕਿ ਅਚਾਨਕ ਉਸ ਦਾ ਟਰੈਕਟਰ ਬੇਕਾਬੂ ਹੋ ਕੇ ਨਹਿਰ ’ਚ ਜਾ ਡਿੱਗਿਆ। ਟਰੈਕਟਰ ਨੂੰ ਨਹਿਰ 'ਚ ਲਟਕਦਾ ਦੇਖ ਕੇ ਲੋਕਾਂ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।  ਅੱਜ ਉਸ ਦੀ ਲਾਸ਼ ਕਰੀਬ ਡੇਢ ਕਿਲੋਮੀਟਰ ਦੂਰ ਨਹਿਰ ਦੇ ਪੁਲ ਤੋਂ ਫਸੀ ਹੋਈ ਮਿਲੀ।

(For more news apart from  body of father 3 children,found in Abohar Canal News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement