Moga News : ਵਿਦੇਸ਼ ਭੇਜਣ ਦੇ ਨਾਂ 'ਤੇ ਨੌਜਵਾਨ ਤੋਂ ਠੱਗੇ 14 ਲੱਖ ਰੁਪਏ ,ਦਿੱਤਾ ਜਾਅਲੀ ਵੀਜ਼ਾ ,ਪਤੀ-ਪਤਨੀ ਖਿਲਾਫ ਮਾਮਲਾ ਦਰਜ
Published : May 8, 2024, 10:33 pm IST
Updated : May 8, 2024, 10:33 pm IST
SHARE ARTICLE
Couple fraud
Couple fraud

ਅਜੇ ਤੱਕ ਦੋਵਾਂ ਦੀ ਗ੍ਰਿਫ਼ਤਾਰ ਨਹੀਂ ਹੋਈ ਹੈ

Moga News : ਵਿਦੇਸ਼ ਭੇਜਣ ਦੇ ਨਾਂ 'ਤੇ ਜਾਅਲੀ ਵੀਜ਼ਾ ਦੇਣ ਦੇ ਆਰੋਪ 'ਚ ਮੋਗਾ ਦੇ ਰਹਿਣ ਵਾਲੇ ਪਤੀ-ਪਤਨੀ ਨੂੰ ਖਿਲਾਫ਼ 14 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਜੇ ਤੱਕ ਦੋਵਾਂ ਦੀ ਗ੍ਰਿਫ਼ਤਾਰ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜਾਂਚ ਅਧਿਕਾਰੀ ਪਾਲ ਸਿੰਘ ਨੇ ਦੱਸਿਆ ਕਿ ਮੋਗਾ ਦੇ ਵਿਜ ਆਈਲਾਈਟਸ ਸੈਂਟਰ ਦੇ ਮਾਲਕ ਵਨੀਤ ਕੁਮਾਰ ਅਤੇ ਉਸ ਦੀ ਪਤਨੀ ਗੀਤਾਂਜਲੀ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਬੋਹਨਾ ਚੌਕ ਦੇ ਰਹਿਣ ਵਾਲੇ ਅਮਨਦੀਪ ਸਿੰਘ ਤੋਂ 14 ਲੱਖ ਰੁਪਏ ਲਏ ਅਤੇ ਉਸ ਨੂੰ ਜਾਅਲੀ ਵੀਜ਼ਾ ਦੇ ਦਿੱਤਾ।

ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ  

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨਦੀਪ ਨੇ ਦੱਸਿਆ ਕਿ ਅਸੀਂ ਕਈ ਵਾਰ ਵਨੀਤ ਨਾਲ ਗੱਲ ਕੀਤੀ, ਨਾ ਤਾਂ ਉਸ ਨੇ ਸਾਨੂੰ ਨਵਾਂ ਵੀਜ਼ਾ ਦਿੱਤਾ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ। ਅਮਨਦੀਪ ਦੀ ਸ਼ਿਕਾਇਤ 'ਤੇ ਪਤੀ-ਪਤਨੀ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement