ਪਿਸਤੌਲ ਸਾਫ਼ ਕਰਦਿਆਂ ਗੋਲੀ ਚੱਲਣ ਨਾਲ ਵਿਅਕਤੀ ਦੀ ਮੌਕੇ ’ਤੇ ਮੌਤ
Published : Jun 8, 2019, 3:44 pm IST
Updated : Jun 8, 2019, 3:44 pm IST
SHARE ARTICLE
Man died when cleaning pistol
Man died when cleaning pistol

ਜਲੰਧਰ-ਪਠਾਨਕੋਟ ਰੋਡ ’ਤੇ ਬਣੇ ਆਸ਼ਿਆਨ ਪੈਲਸ ਦੇ ਮਾਲਕ ਦੀ ਮੌਤ

ਜਲੰਧਰ: ਜਲੰਧਰ ਦੇ ਕਸਬਾ ਅਲਾਵਲਪੁਰ ਵਿਖੇ ਸ਼ਨਿਚਰਵਾਰ ਸਵੇਰੇ ਲਗਭੱਗ 10:30 ਵਜੇ ਇਕ ਵਿਅਕਤੀ ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਵਿਅਕਤੀ ਕੁਲਵਿੰਦਰ ਸਿੰਘ ਦੀ ਪਤਨੀ ਸੁਰਿੰਦਰਜੀਤ ਕੌਰ ਮੰਡ ਨੇ ਇਸ ਘਟਨਾ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਤੀ ਕੁਲਵਿੰਦਰ ਸਿੰਘ ਮੰਡ ਨੇ ਅਪਣੀ ਪਿਸਤੌਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਕੋਲ ਜਮ੍ਹਾਂ ਕਰਵਾਈ ਸੀ।

Man died when cleaning PistolMan died when cleaning Pistol

ਸ਼ੁੱਕਰਵਾਰ ਨੂੰ ਉਹ ਅਪਣੀ ਪਿਸਤੌਲ ਪੁਲਿਸ ਕੋਲੋਂ ਵਾਪਸ ਲੈ ਕੇ ਘਰ ਆਏ ਤੇ ਉਸ ਨੂੰ ਵੇਚਣ ਦਾ ਮਨ ਬਣਾ ਲਿਆ ਸੀ। ਸ਼ਨਿਚਰਵਾਰ ਸਵੇਰੇ 10:30 ਵਜੇ ਦੇ ਲਗਭੱਗ ਪਤੀ ਪਤਨੀ ਘਰ ਵਿਚ ਇਕੱਲੇ ਸਨ। ਕੁਲਵਿੰਦਰ ਨੇ ਪਿਸਤੌਲ ਵੇਚਣ ਤੋਂ ਪਹਿਲਾਂ ਇਸ ਨੂੰ ਸਾਫ਼ ਕਰਨ ਦਾ ਮਨ ਬਣਾਇਆ। ਕੁਲਵਿੰਦਰ ਸਿੰਘ ਘਰ ਵਿਚ ਹੀ ਪਿਸਤੌਲ ਸਾਫ਼ ਕਰ ਰਿਹਾ ਸੀ ਜਦਕਿ ਪਤਨੀ ਦੂਜੇ ਕਮਰੇ ਵਿਚ ਹੋਰ ਘਰ ਦਾ ਕੰਮਕਾਰ ਦੇਖ ਰਹੀ ਸੀ। ਅਚਾਨਕ ਉਸ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿਤੀ।

Road accident in Zira, 4 people diedDied

ਜਦ ਉਸ ਨੇ ਆ ਕੇ ਦੇਖਿਆ ਤਾਂ ਕੁਲਵਿੰਦਰ ਦੇ ਸਿਰ ਵਿਚ ਗੋਲੀ ਲੱਗੀ ਹੋਈ ਸੀ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਮੰਡ ਅਪਣੀ ਪਰਵਾਰ ਜ਼ਿੰਦਗੀ ਵਿਚ ਬਹੁਤ ਖੁਸ਼ ਸੀ। ਉਸ ਦਾ ਅਪਣਾ ਜਲੰਧਰ ਪਠਾਨਕੋਟ ਹਾਈਵੇ ਉਪਰ ਆਸ਼ਿਆਨਾ ਮੈਰਿਜ ਪੈਲਸ ਹੈ। ਮ੍ਰਿਤਕ ਕੁਲਵਿੰਦਰ ਸਿੰਘ ਮੰਡ ਤੇ ਉਸ ਦੀ ਪਤਨੀ ਸੁਰਿੰਦਰਜੀਤ ਕੌਰ ਮੰਡ ਅਲਾਵਲਪੁਰ ’ਚ ਇਕੱਲੇ ਰਹਿੰਦੇ ਸਨ ਜਦਕਿ ਉਨ੍ਹਾਂ ਦੀ ਇਕ ਬੇਟੀ ਤੇ ਬੇਟਾ ਵਿਦੇਸ਼ ਵਿਚ ਸੈਟਲ ਹਨ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ’ਤੇ ਪੁਲਿਸ ਮਹਿਕਮੇ ਦੇ ਉੱਚ ਅਧਿਕਾਰੀ ਵੀ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement