'ਪੰਜਾਬ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ 'ਚ ਕੁਤਾਹੀ ਨਾ ਵਰਤੋ'  
Published : Jun 8, 2020, 10:00 am IST
Updated : Jun 8, 2020, 10:00 am IST
SHARE ARTICLE
Amarinder Singh
Amarinder Singh

ਮੁੱਖ ਮੰਤਰੀ ਵਲੋਂ ਲੋਕਾਂ ਨੂੰ ਅਪੀਲ

ਚੰਡੀਗੜ੍ਹ, 7 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਖਿਆ ਕਿ ਕੋਵਿਡ ਦੇ ਸੰਕਟ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ ਹਨ ਪਰ ਇਸ ਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਆਪਣੇ ਆਪ ਨੂੰ, ਪਰਿਵਾਰਾਂ ਅਤੇ ਸੂਬੇ ਨੂੰ ਬਚਾਉਣ ਲਈ ਸਿਹਤ ਸੁਰੱਖਿਆ ਉਪਾਵਾਂ ਅਤੇ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਭਾਵੁਕ ਅਪੀਲ ਕੀਤੀ।

=ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਂਮਾਰੀ ਅਜੇ ਤਾਈਂ ਕਾਫੀ ਹੱਦ ਤੱਕ ਕਾਬੂ ਹੇਠ ਹੈ ਪਰ ਸੂਬੇ ਕੋਲ ਇਸ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦਾ ਜ਼ਰੂਰੀ ਸਾਜ਼ੋ-ਸਾਮਾਨ ਮੌਜੂਦ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਸਾਜ਼ੋ-ਸਾਮਾਨ ਨੂੰ ਸਟੋਰਾਂ ਵਿੱਚੋਂ ਕੱਢਣ ਪਵੇ ਕਿਉਂਕਿ ਉਨ੍ਹਾਂ ਦਾ ਪੂਰਾ ਧਿਆਨ ਲੋਕਾਂ ਦੀਆਂ ਜ਼ਿੰਦਗੀਆਂ ਸੁਰੱਖਿਅਤ ਬਣਾਉਣ 'ਤੇ ਲੱਗਾ ਹੋਇਆ ਹੈ।

Captain Amarinder SinghCaptain Amarinder Singh

'ਕੈਪਟਨ ਨੂੰ ਸਵਾਲ' ਦੇ ਫੇਸਬੁੱਕ ਲਾਈਵ ਦੀ ਤਾਜ਼ਾ ਲੜੀ ਦੌਰਾਨ ਸਵਾਲ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਖਤੀ ਨਾਲ ਲੌਕਡਾਊਨ ਲਾਗੂ ਕਰਨ ਅਤੇ ਲੋਕਾਂ ਦੇ ਸਹਿਯੋਗ ਸਦਕਾ ਹੁਣ ਤੱਕ ਪੰਜਾਬ ਵਿੱਚ ਕੋਵਿਡ ਦੀ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਵਿੱਚ ਸਫਲਤਾ ਮਿਲੀ। ਉਨ੍ਹਾਂ ਕਿਹਾ ਕਿ ਹਾਲਾਂਕਿ, ਬੰਦਿਸ਼ਾਂ ਵਿੱਚ ਹੁਣ ਢਿੱਲ ਦੇਣੀ ਜ਼ਰੂਰੀ ਹੋ ਗਿਆ ਸੀ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਲੋਕਾਂ ਨੂੰ ਸਿਹਤ ਸੁਰੱਖਿਆ ਉਪਾਵਾਂ ਦੀ ਉਲੰਘਣਾ ਦੀ ਇਜਾਜ਼ਤ ਦਿੱਤੀ ਜਾ ਸਕੇ। ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕੀਤੇ ਜਾਣ ਨੂੰ ਮੰਦਭਾਗਾ ਦੱਸਿਆ ਜਿਸ ਕਰਕੇ ਪੁਲੀਸ ਨੂੰ ਸਖਤ ਕਾਰਵਾਈ ਲਈ ਮਜਬੂਰ ਕੀਤਾ ਜਾ ਰਿਹਾ।

ਅੰਕੜਿਆਂ ਦਾ ਹਵਾਲੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਇਕੱਲੇ ਲੰਘੇ ਸ਼ੁੱਕਰਵਾਰ ਹੀ ਜਨਤਕ ਤੌਰ 'ਤੇ ਮਾਸਕ ਨਾ ਪਹਿਨਣ 'ਤੇ 4600 ਚਲਾਨ ਕੀਤੇ ਗਏ। ਇਸੇ ਤਰ੍ਹਾਂ ਜਨਤਕ ਤੌਰ 'ਤੇ ਥੁੱਕਣ ਵਾਲੇ 160 ਵਿਅਕਤੀਆਂ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਨਾ ਕਰਨ ਵਾਲੇ ਦੋ ਦਰਜਨ ਵਿਅਕਤੀਆਂ ਦਾ ਵੀ ਚਲਾਨ ਕੀਤਾ ਗਿਆ। ਉਨ੍ਹਾਂ ਨੇ ਤਾੜਨਾ ਕਰਦਿਆਂ ਕਿਹਾ ਕਿ ਅਜਿਹਾ ਗੈਰ-ਜ਼ਿੰਮੇਵਾਰਾਨਾ ਰਵੱਈਆ ਸਹਿਣ ਨਹੀਂ ਕੀਤਾ ਜਾਵੇਗਾ ਕਿਉਂ ਜੋ ਇਸ ਨਾਲ ਪੰਜਾਬ ਵੀ ਮੁਲਕ ਦੇ ਦੂਜੇ ਸੂਬਿਆਂ ਦੇ ਰਾਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਲਕ ਵਿੱਚ ਪੰਜਾਬ ਦੀ ਆਬਾਦੀ 2.5 ਫੀਸਦੀ ਹੈ ਅਤੇ ਮੌਜੂਦਾ ਸਮੇਂ ਕੋਵਿਡ ਕੇਸ ਮਹਿਜ਼ 0.5 ਫੀਸਦੀ ਹੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement