ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, 2022 ਦੀਆਂ ਚੋਣਾਂ ’ਤੇ ਹੋਈ ਚਰਚਾ
Published : Jun 8, 2021, 12:16 pm IST
Updated : Jun 8, 2021, 12:16 pm IST
SHARE ARTICLE
Capt. Amarinder Singh Meets Congress MPs
Capt. Amarinder Singh Meets Congress MPs

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh( ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰਾਂ (Congress Mps) ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਔਜਲਾ, ਜਸਬੀਰ ਡਿੰਪਾ ਅਤੇ ਰਵਨੀਤ ਬਿੱਟੂ ਸ਼ਾਮਲ ਸਨ।

Capt. Amarinder Singh Meets Congress MPsCapt. Amarinder Singh Meets Congress MPs

ਹੋਰ ਪੜ੍ਹੋ: ਦੁਖਦਾਈ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ

ਇਹਨਾਂ ਤੋਂ ਇਲਾਵਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਬੈਠਕ ਵਿਚ ਮੌਜੂਦ ਰਹੇ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ।

Capt. Amarinder SinghCapt. Amarinder Singh

ਹੋਰ ਪੜ੍ਹੋ: Mahatma Gandhi ਦੀ ਪੜਪੋਤੀ ਨੂੰ ਮਿਲੀ 7 ਸਾਲ ਦੀ ਸਜ਼ਾ, 3.22 ਕਰੋੜ ਦੀ ਧੋਖਾਧੜੀ 'ਚ ਪਾਈ ਗਈ ਦੋਸ਼ੀ

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਲੋਕ ਸਭਾ (Lok Sabha) ਦੇ ਆਉਣ ਵਾਲੇ ਸੈਸ਼ਨ ਸਬੰਧੀ ਗੱਲਬਾਤ ਕੀਤੀ ਗਈ। ਬੈਠਕ ਦੌਰਾਨ ਲੋਕ ਸਭਾ ਵਿਚ ਪੰਜਾਬ ਦੇ ਮੁੱਦੇ, ਕਿਸਾਨਾਂ ਦੇ ਮੁੱਦੇ ਅਤੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਭਾਰਤ ਸਰਕਾਰ (Indian Government) ਦੀ ਅਸਫ਼ਲਤਾ ਸਬੰਧੀ ਆਵਾਜ਼ ਚੁੱਕਣ ਲਈ ਚਰਚਾ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement