ਮੁਹਾਲੀ 'ਚ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
Published : Jun 8, 2022, 12:08 pm IST
Updated : Jun 8, 2022, 3:04 pm IST
SHARE ARTICLE
photo
photo

ਜਾਂਚ 'ਚ ਜੁਟੀ ਪੁਲਿਸ

 

ਮੁਹਾਲੀ: ਮੁਹਾਲੀ 'ਚ ਇਕ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਿਅਕਤੀ ਦੀ ਲਾਸ਼ ਬੁੱਧਵਾਰ ਸਵੇਰੇ ਉਸ ਦੀ ਕਾਰ ਵਿੱਚੋਂ ਮਿਲੀ। ਉਸ ਦੇ ਹੱਥ ਵਿੱਚ ਪਿਸਤੌਲ ਵੀ ਸੀ। ਇਹ ਘਟਨਾ ਮੁਹਾਲੀ ਦੇ ਸੈਕਟਰ 67 ਦੀ ਹੈ। ਇਹ ਵਿਅਕਤੀ ਆਪਣੀ ਚੰਡੀਗੜ੍ਹ ਨੰਬਰ ਦੀ ਹੁੰਡਈ ਕਾਰ ਵਿੱਚ ਸਵਾਰ ਸੀ। ਮ੍ਰਿਤਕ ਦੀ ਪਛਾਣ 25 ਸਾਲਾ ਕਰਨ ਪਾਲ ਸ਼ਰਮਾ ਵਜੋਂ ਹੋਈ ਹੈ। ਪੁਲਿਸ ਨੇ ਫੇਜ਼ 11 ਵਿੱਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਇਹ ਮਾਮਲਾ ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
 

Death Death

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਸੱਜੀ ਜੇਬ 'ਚੋਂ 9 ਗੋਲੀਆਂ ਵੀ ਬਰਾਮਦ ਹੋਈਆਂ ਹਨ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੁਹਾਲੀ ਫੇਜ਼ 11 ਦੇ ਐਸਐਚਓ ਗਗਨਦੀਪ ਸਿੰਘ ਸਮੇਤ ਡੀਐਸਪੀ ਸੁਖਜੀਤ ਸਿੰਘ ਵਿਰਕ ਵੀ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਮੁਹਾਲੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਗੱਡੀ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ। ਮ੍ਰਿਤਕ ਸੈਕਟਰ-67 ਦੀ ਜਲਵਾਯੂ ਵਿਹਾਰ ਸੁਸਾਇਟੀ ਵਿੱਚ ਰਹਿੰਦਾ ਸੀ।

photophoto

ਮ੍ਰਿਤਕ ਦੇ ਵਾਰਸਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਬੀਤੇ ਦਿਨ ਪਰਿਵਾਰ ਨਾਲ ਆਪਣਾ ਜਨਮ ਦਿਨ ਮਨਾਇਆ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਘਰ ਛੱਡ ਕੇ ਉਹ ਬਾਹਰ ਪਾਰਟੀ ਮਨਾਉਣ ਲਈ ਚਲਾਗਿਆ। ਦੇਰ ਰਾਤ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਪਰਿਵਾਰ ਘਬਰਾ ਗਿਆ। ਇਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਘਰ ਤੋਂ ਕੁਝ ਹੀ ਦੂਰੀ 'ਤੇ ਕਾਰ 'ਚੋਂ ਮਿਲੀ। ਪਰਿਵਾਰ ਮੁਤਾਬਕ ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਖੁਦਕੁਸ਼ੀ ਸੀ ਜਾਂ ਕਤਲ। ਹਾਲਾਂਕਿ ਮੁੱਢਲੀ ਜਾਂਚ 'ਚ ਇਹ ਖੁਦਕੁਸ਼ੀ ਹੀ ਜਾਪਦੀ ਹੈ। ਗੋਲੀ ਬਹੁਤ ਨੇੜਿਓਂ ਚਲਾਈ ਗਈ। ਇਸ ਕਾਰਨ ਇਹ ਸਿਰ ਤੋਂ ਆਰ ਪਾਰ ਹੋ ਕੇ ਲੰਘ ਕੇ ਪਿਛਲੀ ਸੀਟ ਦੇ ਸ਼ੀਸ਼ੇ ਨੂੰ ਤੋੜ ਕੇ  ਬਾਹਰ ਨਿਕਲ ਗਈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਨੇ ਇਹ ਕਦਮ ਕਿਉਂ ਚੁੱਕਿਆ। ਇਸ ਦੇ ਨਾਲ ਹੀ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੀ ਵੇਰਵੇ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਲੜਕੇ ਕੋਲ ਪਿਸਤੌਲ ਨਹੀਂ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement