ਡਿਊਟੀ 'ਚ ਕੁਤਾਹੀ ਕਰਨ ਦੇ ਦੋਸ਼ ’ਚ ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ
Published : Jun 8, 2022, 4:02 pm IST
Updated : Jun 8, 2022, 4:02 pm IST
SHARE ARTICLE
PWD sub-divisional engineer and junior engineer suspended for dereliction of duty
PWD sub-divisional engineer and junior engineer suspended for dereliction of duty

ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਕੀਤਾ ਮੁਅੱਤਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ ਨੰ: 3, ਬਠਿੰਡਾ ਵਿਖੇ ਤਾਇਨਾਤ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।

SuspendedSuspended

ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਤੇ ਕਰਮਚਾਰੀ ਦੇ ਅਧੀਨ ਚੱਲ ਰਹੇ ਉਸਾਰੀ ਕਾਰਜ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਕੁਤਾਹੀ ਸਾਹਮਣੇ ਆਈ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਉਪਰੰਤ ਸਬੰਧਤ ਅਧਿਕਾਰੀ / ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

Harbhajan Singh ETOHarbhajan Singh ETO

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਡਿਊਟੀ ‘ਚ ਕੁਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਸਬੰਧਤ ਅਧਿਕਾਰੀ / ਕਰਮਚਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ/ ਕਰਮਚਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਗੈਰ ਹੈੱਡਕੁਆਟਰ ਨਹੀਂ ਛੱਡਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement