ਅੰਮ੍ਰਿਤਸਰ: CIA ਨੇ 12 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

By : GAGANDEEP

Published : Jun 8, 2023, 1:28 pm IST
Updated : Jun 8, 2023, 1:28 pm IST
SHARE ARTICLE
photo
photo

ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਲਿਆ ਰਿਮਾਂਡ

 

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਕਾਊਂਟਰ ਇੰਟੈਲੀਜੈਂਸ (ਸੀਆਈਏ) ਪੁਲਿਸ ਨੇ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਵੇਂ ਤਸਕਰ ਤਰਨਤਾਰਨ ਦੇ ਵਸਨੀਕ ਹਨ ਅਤੇ ਵੱਖ-ਵੱਖ ਸ਼ਹਿਰਾਂ ਵਿਚ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਨੇ ਦੋਵਾਂ ਕੋਲੋਂ ਕਰੀਬ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਇਹ ਵੀ ਪੜ੍ਹੋ:  ਬੋਲੈਰੋ 'ਤੇ ਪਲਟਿਆ ਟਰੱਕ : ਦੋ ਬੱਚਿਆਂ ਸਮੇਤ 7 ਦੀ ਮੌਤ, ਸਾਰੇ ਵਿਆਹ ਤੋਂ ਪਰਤ ਰਹੇ ਸਨ   

ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏਸੀਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਟੀਮ ਨੂੰ ਤਸਕਰਾਂ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਦੋਵਾਂ ਨੂੰ ਛੇਹਰਟਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ। ਦੋਵੇਂ ਸਵਿਫਟ ਕਾਰ ਪੀਬੀ46-ਪੀ-8383 ਵਿਚ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਤਲਾਸ਼ੀ ਦੌਰਾਨ ਪੁਲਿਸ ਨੇ 1.750 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਅਦਾਲਤ 'ਚ ਕੱਚ ਦੀ ਬੋਤਲ 'ਚ ਧਮਾਕਾ: ਦਹਿਸ਼ਤ ਦਾ ਮਾਹੌਲ, ਇਕ ਜ਼ਖਮੀ

ਫੜੇ ਗਏ ਤਸਕਰਾਂ ਦੀ ਪਛਾਣ ਤਰਨਤਾਰਨ ਦੇ ਮੁਰਾਦਪੁਰਾ ਇਲਾਕੇ ਦੇ ਰਹਿਣ ਵਾਲੇ ਹੀਰਾ ਸਿੰਘ ਅਤੇ ਨਿਸ਼ਾਨ ਸਿੰਘ ਵਾਸੀ ਕੋਟ ਧਰਮ ਚੰਦ ਥਾਣਾ ਝਬਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖੇਪ ਸਰਹੱਦ ਪਾਰ ਤੋਂ ਆਈ ਹੈ। ਦੋਵਾਂ ਦੇ ਮੋਬਾਈਲਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਕੜੀ ਦਾ ਪਤਾ ਲੱਗ ਸਕੇ। ਫਿਲਹਾਲ ਦੋਵਾਂ ਨੂੰ ਅਦਾਲਤ 'ਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਲਿਆ ਗਿਆ ਹੈ।

ਪੁਲਿਸ ਦੋਵਾਂ ਤੋਂ ਇਨ੍ਹਾਂ ਦੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਣਕਾਰੀ ਲੈ ਰਹੀ ਹੈ। ਪੁਲਿਸ ਹੈਰੋਇਨ ਦੀ ਸਪਲਾਈ ਅੱਗੇ ਕਿਥੇ ਜਾ ਰਹੀ ਹੈ, ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇੰਨਾ ਹੀ ਨਹੀਂ ਇਨ੍ਹਾਂ ਦੋਵਾਂ ਤਸਕਰਾਂ ਨਾਲ ਕੌਣ-ਕੌਣ ਜੁੜੇ ਹਨ, ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement