2 ਸਾਲ ਬਾਅਦ ਇਨਸਾਫ਼, ਨਸ਼ੇ ਲਈ ਪੈਸੇ ਨਾ ਦੇਣ 'ਤੇ ਮਹਿਲਾ ਦਾ ਕੀਤਾ ਕਤਲ, ਦੋਸ਼ੀ ਨੂੰ ਉਮਰ ਕੈਦ
Published : Jun 8, 2023, 1:54 pm IST
Updated : Jun 8, 2023, 1:54 pm IST
SHARE ARTICLE
Image: For representation purpose only
Image: For representation purpose only

ਅਦਾਲਤ ਨੇ 10 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ

 

ਮੋਗਾ:  ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਨਸ਼ੇ ਲਈ ਪੈਸੇ ਨਾ ਦੇਣ ਕਾਰਨ ਔਰਤ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਥਾਣਾ ਧਰਮਕੋਟ ਦੇ ਪੁਲਿਸ ਅਧਿਕਾਰੀ ਨੇ ਦਸਿਆ ਕਿ 7 ਮਈ 2021 ਨੂੰ ਜਗਦੀਪ ਸਿੰਘ ਵਾਸੀ ਧਰਮਕੋਟ ਨੇ ਬਿਆਨਾਂ 'ਚ ਕਿਹਾ ਸੀ ਕਿ ਉਸ ਦੀ ਮਾਤਾ ਬਲਵਿੰਦਰ ਕੌਰ (55) ਘਰ ਵਿਚ ਇਕੱਲੀ ਸੀ।

ਇਹ ਵੀ ਪੜ੍ਹੋ: ਮੁੰਬਈ 'ਚ ਦੋ ਖਾਲਿਸਤਾਨ ਸਮਰਥਕਾਂ ਨੂੰ 5-5 ਸਾਲ ਦੀ ਸਜ਼ਾ, ਕੀ ਹੈ ਮਾਮਲਾ ?

ਇਸ ਦੌਰਾਨ ਮਨਪ੍ਰੀਤ ਸਿੰਘ ਨਸ਼ੇ ਲਈ ਉਸ ਕੋਲੋਂ 1000 ਰੁਪਏ ਉਧਾਰ ਲੈਣ ਆਇਆ ਸੀ। ਜਦੋਂ ਮਾਂ ਨੇ ਇਨਕਾਰ ਕੀਤਾ ਤਾਂ ਉਸ ਨੇ ਹਥਿਆਰ ਨਾਲ ਮਾਂ ਬਲਵਿੰਦਰ ਕੌਰ ਦਾ ਕਤਲ ਕਰ ਦਿਤਾ। ਪੁਲਿਸ ਨੇ ਮੁਲਜ਼ਮ ਮਨਪ੍ਰੀਤ ਸਿੰਘ ਵਿਰੁਧ ਕਤਲ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਬੁਧਵਾਰ ਨੂੰ ਅਦਾਲਤ ਨੇ ਮਨਪ੍ਰੀਤ ਨੂੰ ਸਜ਼ਾ ਸੁਣਾਈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਉਸ ਨੂੰ 6 ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement