Mohali Murder News: ਮੁਹਾਲੀ ਵਿਚ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਕੁੜੀ, ਪ੍ਰੇਮ ਸਬੰਧਾਂ ਕਰਕੇ ਨੌਜਵਾਨ ਨੇ ਵਾਰਦਾਤ ਨੂੰ ਅੰਜਾਮ
Published : Jun 8, 2024, 11:26 am IST
Updated : Jun 8, 2024, 12:41 pm IST
SHARE ARTICLE
Mohali Murder News in punjabi
Mohali Murder News in punjabi

Mohali Murder News: ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਕਾਤਲ ਨੂੰ ਕੀਤਾ ਕਾਬੂ

Mohali Murder News in punjabi  ਮੋਹਾਲੀ ਦੇ ਫੇਜ਼ 5 ਵਿਚ ਇੱਕ ਨੌਜਵਾਨ ਨੇ ਇੱਕ ਲੜਕੀ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਹੈ। ਇਸ ਹਮਲੇ 'ਚ ਲੜਕੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹੈ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲੜਕੀ ਨੂੰ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।ਜਿਥੇ ਉਸ ਨੇ ਦਮ ਤੋੜ ਦਿਤਾ ਹੈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ (31) ਵਜੋਂ ਹੋਈ ਹੈ। ਉਹ ਪਿਛਲੇ 9 ਸਾਲਾਂ ਤੋਂ ਇੱਕ ਨਿੱਜੀ ਬੈਂਕ ਦੇ ਕਾਲ ਸੈਂਟਰ ਵਿੱਚ ਕੰਮ ਕਰ ਰਹੀ ਸੀ।

ਇਹ ਵੀ ਪੜ੍ਹੋ: Punjab News: ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ

ਕੁੜੀ ਕੰਮ 'ਤੇ ਜਾ ਰਹੀ ਸੀ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਆਪਣੀਆਂ ਸਹੇਲੀਆਂ ਨਾਲ ਕੰਮ 'ਤੇ ਜਾ ਰਹੀ ਸੀ। ਜਦੋਂ ਬੱਸ ਸਟੈਂਡ ਵੱਲ ਜਾਣ ਲੱਗੀ ਤਾਂ ਅਚਾਨਕ ਇਸ ਨੌਜਵਾਨ ਨੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ਦੇ ਨਾਲ ਆਈਆਂ ਲੜਕੀਆਂ ਡਰ ਗਈਆਂ। ਉਨ੍ਹਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ-ਅੰਦਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿਤਾ ਹੈ।

ਡੀਐਸਪੀ ਸਿਟੀ-1 ਮੋਹਿਤ ਅਗਰਵਾਲ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਨੌਜਵਾਨ ਨੇ ਹਮਲਾ ਕਿਉਂ ਕੀਤਾ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

(For more Punjabi news apart from Mohali Murder News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement