PSEB Board : ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ,10ਵੀਂ ਤੇ 12ਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ 

By : BALJINDERK

Published : Jun 8, 2024, 1:21 pm IST
Updated : Jun 8, 2024, 1:21 pm IST
SHARE ARTICLE
supplementary examination
supplementary examination

PSEB Board : ਪ੍ਰੀਖਿਆ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਹੈ ਉਪਲੱਬਧ  

PSEB Board : ਐੱਸ. ਏ. ਐੱਸ. ਨਗਰ-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀ ਜੁਲਾਈ 2024 ਦੀ ਅਨੁਪੂਰਕ ਪ੍ਰੀਖਿਆ (ਸਮੇਤ ਓਪਨ ਸਕੂਲ) 4 ਜੁਲਾਈ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 11 ਜੁਲਾਈ ਤੱਕ ਸੈਲਫ਼ ਪ੍ਰੀਖਿਆ ਕੇਂਦਰਾਂ ’ਚ ਹੋਵੇਗੀ, 8ਵੀਂ ਤੇ 10ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 16 ਜੁਲਾਈ ਤੱਕ, ਜਦਕਿ 12ਵੀਂ ਸ਼੍ਰੇਣੀ ਦੀ ਪ੍ਰੀਖਿਆ 4 ਜੁਲਾਈ ਤੋਂ 19 ਜੁਲਾਈ ਤੱਕ ਬੋਰਡ ਵਲੋਂ ਸਥਾਪਤ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 10 ਵਜੇ ਸ਼ੁਰੂ ਹੋਵੇਗੀ, ਜਦਕਿ 8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਪ੍ਰੀਖਿਆ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੈ।

(For more news apart from supplementary examination 5th, 8th,10th and 12th class by education board will start 4 July News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement