Punjab News : ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ’ਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ 

By : BALJINDERK

Published : Jun 8, 2025, 8:08 pm IST
Updated : Jun 8, 2025, 8:08 pm IST
SHARE ARTICLE
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ

Punjab News : ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ 

Punjab News in Punjabi : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ  ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਸਥਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੂਸਰੀ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਡਾਇਰੈਕਟ ਜਨਰਲ ਆਫ਼ ਪੁਲਿਸ ਤੋਂ ਵੀ 13 ਜੂਨ 2025 ਨੂੰ ਰਿਪੋਰਟ ਤਲਬ ਕੀਤੀ ਗਈ ਹੈ।

(For more news apart from Jasvir Singh Garhi will visit Phillaur on June 10 in matter Baba Saheb's statue News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement