Punjab News : ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੁਲਿਸ ਨੂੰ ਡਾ. ਅੰਬੇਦਕਰ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

By : BALJINDERK

Published : Jun 8, 2025, 9:03 pm IST
Updated : Jun 8, 2025, 9:03 pm IST
SHARE ARTICLE
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ

Punjab News : ਪਿਛਲੇ ਦਿਨੀਂ ਬੁੱਤਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਖ਼ੁਦ ਲਿਆ ਨੋਟਿਸ, ਡੀ.ਆਈ.ਜੀ. ਪੱਧਰ ਦੇ ਅਧਿਕਾਰੀ ਨੂੰ ਕੀਤਾ ਤਲਬ

Punjab News in Punjabi : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੁਲਿਸ ਨੂੰ ਡਾ. ਅੰਬੇਦਕਰ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਪਿਛਲੇ ਦਿਨੀਂ ਬੁੱਤਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਖ਼ੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਡੀ.ਆਈ.ਜੀ. ਪੱਧਰ ਦੇ ਅਧਿਕਾਰੀ ਨੂੰ ਕੀਤਾ ਤਲਬ ਕੀਤਾ ਹੈ। 

ਕਮਿਸ਼ਨ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਲਿਖੀ ਚਿੱਠੀ ’ਚ ਦਸਿਆ ਕਿ 31 ਮਾਰਚ 2025 ਨੂੰ ਜ਼ਿਲ੍ਹਾ ਜਲੰਧਰ ਦੇ ਫਿਲੌਰ ਤਹਿਸੀਲ ਦੇ ਪਿੰਡ ਨੰਗਲ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਉੱਤੇ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਸਨ, ਜਿਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਵੀਡੀਓ ਜਾਰੀ ਕਰਕੇ ਲਈ ਗਈ ਹੈ। 

1

ਕਮਿਸ਼ਨ ਨੇ ਕਿਹਾ ਕਿ ਇਸ ਵੀਡੀਓ ਵਿੱਚ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਬਾਬਾ ਸਾਹਿਬ ਪ੍ਰਤੀ ਬੇਹੱਦ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਉਪਰੰਤ ਮਿਤੀ 2/6/25 ਸਮਾਂ 12:30 (ਦੁਪਹਿਰ) ਨੂੰ ਇਸ ਘਟਨਾ ਨੂੰ ਦੁਬਾਰਾ ਅੰਜਾਮ ਗਿਆ, ਜਿਸ ਦੇ ਮੱਦੇਨਜ਼ਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਨੋਟਿਸ ਲਿਆ ਗਿਆ। 

ਕਮਿਸ਼ਨ ਨੇ ਇਸ ਦੀ ਵਿਸਥਾਰ-ਸਹਿਤ ਰਿਪੋਰਟ ਮਿਤੀ 13 ਜੂਨ ਨੂੰ ਸਬੰਧਤ ਡੀ.ਆਈ.ਜੀ. ਪੱਧਰ ਅਧਿਕਾਰੀ ਤੋਂ ਖ਼ੁਦ ਨਿੱਜੀ ਪੱਧਰ ’ਤੇ ਮੰਗੀ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਉਕਤ ਅਨੁਸਾਰ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਕਮਿਸ਼ਨ ਐਕਟ- 2004 ਦੀ ਧਾਰਾ10 (1) ਤਹਿਤ ਪ੍ਰਦਾਨ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰਨ ਲਈ ਪਾਬੰਦ ਹੋਵੇਗਾ।

(For more news apart from  Scheduled Castes Commission asks police to ensure security of Dr. Ambedkar statues  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement