ਕੈਪਟਨ ਵਲੋਂ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ
Published : Jul 8, 2019, 8:51 pm IST
Updated : Jul 8, 2019, 9:42 pm IST
SHARE ARTICLE
Captain appoints EX DGP Suresh Arora as Chief Information Commissioner
Captain appoints EX DGP Suresh Arora as Chief Information Commissioner

ਸੀਨੀਅਰ ਪੱਤਰਕਾਰ ਆਸਿਤ ਜੌਲੀ ਦੀ ਵੀ ਸੂਚਨਾ ਕਮਿਸ਼ਨਰ ਵਜੋਂ ਨਿਯੁਕਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਸੂਬੇ ਦਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਅਤੇ ਸੀਨੀਅਰ ਪੱਤਰਕਾਰ ਆਸਿਤ ਜੌਲੀ ਨੂੰ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਸੂਬਾ ਸਰਕਾਰ ਵਲੋਂ ਜਾਰੀ ਕੀਤਾ ਜਾ ਚੁੱਕਾ ਹੈ। 

DGP Suresh AroraFormer DGP Suresh Arora

ਇਹ ਦੱਸਣਯੋਗ ਹੈ ਕਿ 1982 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੁਰੇਸ਼ ਅਰੋੜਾ 33 ਵਰਿਆਂ ਦੇ ਸੇਵਾਕਾਲ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਇਸ ਸਾਲ ਫਰਵਰੀ ਵਿੱਚ ਸੇਵਾਮੁਕਤ ਹੋਏ ਹਨ। ਲੰਡਨ ਆਫ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਸ੍ਰੀ ਅਰੋੜਾ ਦਾ ਸ਼ਾਨਦਾਰ ਸੇਵਾਕਾਲ ਰਿਹਾ ਹੈ। ਉਨਾਂ ਨੇ ਅਪ੍ਰੈਲ, 1987 ਅਤੇ ਅਗਸਤ, 1994 ਦਰਮਿਆਨ ਪਟਿਆਲਾ, ਜਲੰਧਰ, ਅੰਮਿ੍ਰਤਸਰ, ਹੁਸ਼ਿਆਰਪੁਰ ਅਤੇ ਯੂ.ਟੀ. ਚੰਡੀਗੜ੍ਹ ਦੇ ਪੁਲੀਸ ਮੁਖੀ ਵਜੋਂ ਸੇਵਾ ਨਿਭਾਈ।

Atif JollyAsit Jolly

ਇਸੇ ਤਰਾਂ ਉਹ ਸਤੰਬਰ, 1995 ਤੋਂ ਜੁਲਾਈ, 1998 ਤੱਕ ਮੁੱਖ ਮੰਤਰੀ ਸੁਰੱਖਿਆ ਵਿੱਚ ਡੀ.ਆਈ.ਜੀ. ਵਜੋਂ ਤਾਇਨਾਤ ਰਹੇ ਅਤੇ ਇਸ ਤੋਂ ਬਾਅਦ ਸਾਲ 2011 ਵਿੱਚ ਵਿਜੀਲੈਂਸ ਬਿਊਰੋ ਦੇ ਆਈ.ਜੀ.ਪੀ.-ਕਮ-ਡਾਇਰੈਕਟਰ ਨਿਯੁਕਤ ਹੋਏ। ਸ੍ਰੀ ਅਰੋੜਾ ਅਕਤੂਬਰ 2015 ਵਿੱਚ ਪੰਜਾਬ ਪੁਲੀਸ ਦੇ ਮੁਖੀ ਬਣੇ। ਉਨਾਂ ਦੇ ਇਸ ਕਾਰਜਕਾਲ ਦੌਰਾਨ ਸੂਬੇ ਦੇ ਸੂਚਨਾ ਕਮਿਸ਼ਨ ਵੱਲੋਂ ਸਭ ਤੋਂ ਵਧੀਆ ਢੰਗ ਨਾਲ ਆਰ.ਟੀ.ਆਈ. ਲਾਗੂ ਕਰਨ ਵਾਲੇ ਵਿਭਾਗ ਵਜੋਂ ਪੰਜਾਬ ਪੁਲੀਸ ਵਿਭਾਗ ਦੀ ਚੋਣ ਕੀਤੀ ਗਈ।

ਸ੍ਰੀ ਅਰੋੜਾ ਨੇ ਸੈਂਟਰ ਫਾਰ ਗੁੱਡ ਗਵਰਨੈਂਸ, ਹੈਦਰਾਬਾਦ ਤੋਂ ਆਰ.ਟੀ.ਆਈ.-ਐਕਟ 2005 ਦਾ ‘ਆਨਲਾਈਨ ਸਰਟੀਫਿਕੇਟ ਕੋਰਸ’ ਵੀ ‘ਏ’ ਗ੍ਰੇਡ ਨਾਲ ਪਾਸ ਕੀਤਾ। ਚੰਡੀਗੜ੍ਹ ਦੇ ਉੱਘੇ ਪੱਤਰਕਾਰ ਆਸਿਤ ਜੌਲੀ ਇਸ ਵੇਲੇ ‘ਇੰਡੀਆ ਟੂਡੇ ਗਰੁੱਪ’ ਵਿੱਚ ਡਿਪਟੀ ਐਡੀਟਰ ਵਜੋਂ ਕੰਮ ਕਰਦੇ ਹਨ। ਇਸ ਤੋਂ ਪਹਿਲਾਂ ਉਹ ‘ਦਾ ਏਸ਼ੀਅਨ ਏਜ਼’ ਅਤੇ ‘ਬੀ.ਬੀ.ਸੀ.’ ਵਿੱਚ ਸਪੈਸ਼ਲ ਕੌਰਸਪੋਂਡੈਂਟ ਵਜੋਂ ਕੰਮ ਕਰ ਚੁੱਕੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement